ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

by mediateam

ਬਠਿੰਡਾ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਚੋਣ ਲੜ ਰਹੀ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਵੱਲੋਂ ਬੇਅਦਬੀ ਦੇ ਮੁੱਦੇ 'ਤੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਤੋਂ ਵੱਡੀ ਬੇਅਦਬੀ ਕਿਹੜੀ ਹੋਵੇਗੀ। ਬੇਅਦਬੀ ਦੀਆਂ ਘਟਨਾਵਾਂ 'ਤੇ ਅਕਾਲੀ ਦਲ ਦਾ ਨਾਂ ਤਾਂ ਸਿਰਫ਼ ਬਦਨਾਮ ਕਰਨ ਲਈ ਲਿਆ ਜਾ ਰਿਹਾ ਹੈ।

ਕਾਂਗਰਸ ਵੱਲੋਂ ਬਣਾਈ ਸਿੱਟ ਵੱਲੋਂ ਕਲੀਨ ਚਿੱਟ ਮਿਲਣ ਨਾਲ ਸਾਰਾ ਕੁੱਝ ਸਪੱਸ਼ਟ ਹੋ ਗਿਆ ਹੈ। ਹੁਣ ਲੋਕ ਸਭ ਕੁੱਝ ਸਮਝ ਰਹੇ ਹਨ ਅਤੇ ਵੋਟਰ ਪਹਿਲਾਂ ਵਾਲਾ ਵੋਟਰ ਨਹੀਂ ਰਿਹਾ ਹੈ। ਕੁਝ ਥਾਈਂ ਸਿੱਖ ਜਥੇਬੰਦੀਆਂ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਵਿਰੋਧ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਕਾਂਗਰਸ ਵੱਲੋਂ ਇਕ ਸਾਜ਼ਿਸ਼ ਤਹਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ 'ਚ ਗੁੱਸਾ ਹੈ, ਉਧਰ 'ਆਪ' ਖਿਲਰੀ ਫ਼ਿਰਦੀ ਹੈ।

ਮੈਦਾਨ 'ਚ ਉਨ੍ਹਾਂ ਵੱਲੋਂ ਅਜੇ ਤਕ ਖੁੱਲ੍ਹ ਕੇ ਨਾ ਆਉਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪਾਰਟੀ ਜਿਵੇਂ ਡਿਊਟੀ ਲਗਾਵੇਗੀ, ਉਹ ਉਸ ਅਨੁਸਾਰ ਕੰਮ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕ ਤਜਰਬੇਕਾਰ ਪ੍ਰਧਾਨ ਮੰਤਰੀ ਦੀ ਲੋੜ ਹੈ ਤੇ ਨਰਿੰਦਰ ਮੋਦੀ ਕੋਲ ਤਜਰਬਾ ਹੈ।

More News

NRI Post
..
NRI Post
..
NRI Post
..