ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਣੇ 6 ਮੁਲਜ਼ਮ ਗ੍ਰਿਫਤਾਰ

by nripost

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਕੇ ਇਕ ਔਰਤ ਸਮੇਤ ਅੱਧਾ ਦਰਜਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵਲੋਂ ਗਰੀਨ ਮਾਰਕਿਟ 'ਚੋਂ ਮੁਲਜ਼ਮ ਸੁੰਦਰ ਕੁਮਾਰ ਵਾਸੀ ਸਾਈ ਨਗਰ ਨੂੰ ਗ੍ਰਿਫਤਾਰ ਕਰਕੇ 30 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਕੈਨਾਲ ਕਲੋਨੀ ਪੁਲਸ ਵਲੋਂ ਗੁਰੂਕੁੱਲ ਰੋਡ ਤੋਂ ਵਿਵੇਕ ਅਤੇ ਅੰਕਿਤ ਵਾਸੀ ਪਰਸਰਾਮ ਨਗਰ ਨੂੰ ਗ੍ਰਿਫ਼ਤਾਰ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਧਰ ਥਰਮਲ ਪੁਲਸ ਨੇ ਟਰਾਸਪੋਰਟ ਨਗਰ ''ਚੋਂ ਮੋਟਰਸਾਈਕਲ ਸਵਾਰ ਲਵਪ੍ਰੀਤ ਸਿੰਘ ਵਾਸੀ ਢਿੱਲੋਂ ਨਗਰ ਅਤੇ ਸੁੱਚਾ ਸਿੰਘ ਵਾਸੀ ਅਬੋਹਰ ਨੂੰ ਗ੍ਰਿਫਤਾਰ ਕਰਕੇ 120 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਕੋਟਫੱਤਾ ਪੁਲਸ ਵਲੋਂ ਪਿੰਡ ਬੰਘੇਰ ਮੁਹੱਬਤ ਤੋਂ ਇਕ ਔਰਤ ਗੁਰਜੀਤ ਕੌਰ ਨੂੰ ਗ੍ਰਿਫਤਾਰ ਕਰਕੇ 11.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..