ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪੰਜਾਬ ਜੇਲ ਵਿਭਾਗ ਦੇ 25 ਅਧਿਕਾਰੀਆਂ ਨੂੰ ਕੀਤਾ Suspend

by nripost

ਜਲੰਧਰ (ਰਾਘਵ): ਪੰਜਾਬ ਸਰਕਾਰ ਨੇ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਅਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਦੇ ਗੱਠਜੋੜ 'ਤੇ ਵੱਡੀ ਕਾਰਵਾਈ ਕਰਦਿਆਂ 25 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਸਰਕਾਰ ਨੂੰ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਤੇ ਨਸ਼ੇ ਦੀ ਨੈੱਟਵਰਕ ਦੀ ਭਰੋਸੇਯੋਗ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਰਕਾਰ ਸਸਪੈਂਡ ਕੀਤੇ ਗਏ ਅਫ਼ਸਰਾਂ ਵਿਚ 3 ਡਿਪਟੀ ਸੁਪਰੀਡੰਟ ਤੇ 2 ਅਸਸਿਟੈਂਟ ਸੁਪਰੀਡੰਟ ਵੀ ਸ਼ਾਮਲ ਹਨ। ਮਾਨ ਸਰਕਾਰ ਵੱਲੋਂ ਜੇਲ੍ਹ ਪ੍ਰਬੰਧਾਂ ਵਿਚ ਸੁਧਾਰ ਕਰਨ ਦੇ ਮੰਤਵ ਨਾਲ ਇਨ੍ਹਾਂ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਗਿਆ ਹੈ। ਇਸ ਨਾਲ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ੇ ਦੇ ਨੈੱਟਵਰਕ 'ਤੇ ਇਕ ਹੋਰ ਵੱਡਾ ਵਾਰ ਕੀਤਾ ਹੈ।

More News

NRI Post
..
NRI Post
..
NRI Post
..