ਫਗਵਾੜਾ (ਰਾਘਵ): ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਇਕ ਨੌਜਵਾਨ ਨੂੰ ਸ਼ੱਕੀ ਹਾਲਾਤ ’ਚ ਕਾਬੂ ਕਰਕੇ ਉਸ ਪਾਸੋਂ ਨਸ਼ੀਲੀ ਗੋਲ਼ੀਆਂ ਅਤੇ ਹਜ਼ਾਰਾਂ ਰੁਪਏ ਕੈਸ਼ ਆਦਿ ਬਰਾਮਦ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਹਰਪ੍ਰੀਤ ਸਿੰਘ ਉਰਫ਼ ਅਜੇ ਪੁੱਤਰ ਰਾਜਕੁਮਾਰ ਵਾਸੀ ਮੇਹਲੀ ਗੇਟ ਮੁਹੱਲਾ ਆੜ੍ਹਤੀਆ ਫਗਵਾੜਾ ਹਾਲ ਵਾਸੀ ਮਕਾਨ ਨੰਬਰ 652 ਹਰਗੋਬਿੰਦ ਨਗਰ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਨਸ਼ੇ ਵਾਲੀਆਂ 45 ਗੋਲ਼ੀਆਂ ਅਤੇ ਕਰੀਬ 35 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਪੁਲਸ ਨੇ ਹਰਪ੍ਰੀਤ ਸਿੰਘ ਉਰਫ਼ ਅਜੇ ਖ਼ਿਲਾਫ਼ ਥਾਣਾ ਸਿਟੀ ’ਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।



