Punjab: ਇੱਕ ਵਾਰ ਫਿਰ ਸੁਰਖੀਆਂ ‘ਚ ਆਈ ਫਿਰੋਜ਼ਪੁਰ ਜੇਲ, 6 ਮੋਬਾਈਲ, ਬੀੜੀਆਂ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ

by nripost

ਫਿਰੋਜ਼ਪੁਰ (ਰਾਘਵ) : ਸ਼ਰਾਰਤੀ ਅਨਸਰਾਂ ਵੱਲੋਂ ਫਿਰੋਜ਼ਪੁਰ ਦੀ ਕੇਂਦਰੀ ਜੇਲ ਦੇ ਬਾਹਰੋਂ ਕਾਫੀ ਸਮੇਂ ਤੋਂ ਪੈਕੇਟਾਂ ਵਿਚ ਲਪੇਟ ਕੇ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਸੁੱਟੇ ਜਾ ਰਹੇ ਸਨ, ਜੋ ਸਮੇਂ-ਸਮੇਂ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਬਤ ਕੀਤੇ ਗਏ ਹਨ। ਹੁਣ ਫਿਰ ਤਲਾਸ਼ੀ ਮੁਹਿੰਮ ਦੌਰਾਨ ਫਿਰੋਜ਼ਪੁਰ ਜੇਲ ਵਿਚੋਂ 6 ਮੋਬਾਈਲ, ਬੀੜੀਆਂ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ, ਜੋ ਸ਼ਰਾਰਤੀ ਅਨਸਰਾਂ ਵੱਲੋ ਬਾਹਰੋਂ ਜੇਲ ਅੰਦਰ ਸੁੱਟੇ ਗਏ ਹਨ। ਇਸ ਇਤਰਾਜ਼ਯੋਗ ਸਮਾਨ ਲੈ ਕੇ ਜੇਲ ਅਧਿਕਾਰੀਆਂ ਵੱਲੋਂ ਭੇਜੀ ਗਈ ਲਿਖਤੀ ਸੂਚਨਾ ਦੇ ਆਧਾਰ ''ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਸਮੇਤ 9 ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਜੇਲ ਦੇ ਸਹਾਇਕ ਸੁਪਰਡੈਂਟ ਵੱਲੋਂ ਪੁਲਸ ਨੂੰ ਭੇਜੀ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਤਲਾਸ਼ੀ ਦੌਰਾਨ ਅਮਰਜੀਤ ਸਿੰਘ, ਸੁਖਦੇਵ ਸਿੰਘ ਉਰਫ਼ ਸੁੱਖਾ, ਲਵਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ, ਪਰਮਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ, ਰਾਜਵਿੰਦਰ ਸਿੰਘ ਉਰਫ਼ ਫਤਿਹ, ਸੁਖਦੀਪ ਸਿੰਘ ਅਤੇ ਜਾਫਰ, ਸੋਨੂੰ ਪੁੱਤਰ ਸੱਤਾ ਤੋਂ 6 ਮੋਬਾਈਲ, 6 ਬੀੜੀਆਂ ਅਤੇ ਤੰਬਾਕੂ ਜਰਦਾ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਅਣਪਛਾਤਿਆਂ ਸਮੇਤ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..