ਲੁਧਿਆਣਾ (ਰਾਘਵ): ਜੀ. ਟੀ. ਰੋਡ ਦਿੱਲੀ ਉੱਪਰ ਆਪਣੀ ਕੰਪਨੀ ਦੀ ਬੱਸ ਦੀ ਉਡੀਕ ਕਰ ਰਹੇ 4 ਲੋਕਾਂ ਨੂੰ ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਾਨੇਵਾਲ ਦੀ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਮਹਿੰਦਰ ਵਾਸੀ ਗੋਵਿੰਦਗੜ੍ਹ ਨੇ ਦੱਸਿਆ ਕਿ ਉਹ ਆਪਣੇ 3 ਸਾਥੀਆਂ ਅੰਕਿਤ ਕੁਮਾਰ, ਕੰਚਨ ਵਿਸ਼ਕਰਮਾ ਅਤੇ ਅਜਮਲ ਅੰਸਾਰੀ ਨਾਲ ਕੰਪਨੀ ਦੀ ਬੱਸ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅਜਮਲ ਅੰਸਾਰੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰ ਕੇ ਟਰੱਕ ਚਾਲਕ ਦੀ ਤਲਾਸ਼ ਸ਼ੁਰੂ ਕੀਤੀ ਹੈ।



