ਨਵਾਂਸ਼ਹਿਰ (ਰਾਘਵ): ਪਿੰਡ ਬਾਗੜੀਆਂ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਦੇ ਕਹਿਣ ਅਨੁਸਾਰ ਨੌਜਵਾਨ ਸੁਮਨਪ੍ਰੀਤ ਸਿੰਘ ਦੀ ਚਿੱਟੇ ਦੀ ਓਵਰਡੋਜ਼ ਦੇ ਨਾਲ ਮੌਤ ਹੋਈ ਹੈ ਜਿਹੜਾ ਕਿ ਸਾਨੂੰ ਪਿੰਡ ਬਾਗੜੀਆਂ ਦੇ ਧੂਰੀ ਰੋਡ ’ਤੇ ਬਣੇ ਸ਼ਮਸ਼ਾਨਘਾਟ ਦੇ ਗੇਟ ਦੇ ਕੋਲ ਬੇਹੋਸ਼ੀ ਦੀ ਹਾਲਤ ’ਚ ਮਿਲਿਆ।
ਪੁਲਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਮ੍ਰਿਤਕ ਨੌਜਵਾਨ ਦੇ ਭਰਾ ਸੰਦੀਪ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਉਂਦਿਆਂ ਕਿਹਾ ਕਿ ਅਸੀਂ ਸੁਮਨਪ੍ਰੀਤ ਸਿੰਘ ਨੂੰ ਬੇਹੋਸ਼ੀ ਦੇ ਹਾਲਤ ’ਚ ਚੁੱਕ ਕੇ ਘਰ ਲੈ ਕੇ ਆਏ ਪਰ ਉਸ ਦੀ ਹਾਲਤ ’ਚ ਕੋਈ ਸੁਧਾਰ ਨਾ ਹੋਇਆ ਤਾਂ ਅਸੀਂ ਸਵੇਰੇ ਉਸ ਨੂੰ ਸਿਵਲ ਹਸਪਤਾਲ ਨਾਭਾ ਵਿਖੇ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਡੀ. ਐੱਸ. ਪੀ. ਦਵਿੰਦਰ ਸਿੰਘ ਸੰਧੂ ਅਮਰਗੜ੍ਹ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਰਾਉਂਡਅਪ ਕੀਤਾ ਹੈ ਅਤੇ ਬਾਕੀ ਦੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।



