CM ਭਗਵੰਤ ਮਾਨ ਨੇ PM ਮੋਦੀ ਦੇ ਵਿਦੇਸ਼ ਦੌਰੇ ‘ਤੇ ਕੱਸਿਆ ਤੰਜ

by nripost

ਨਵੀਂ ਦਿੱਲੀ (ਰਾਘਵ):ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਦੇਸ਼ਾਂ- ਤ੍ਰਿਨੀਦਾਦ ਐਂਡ ਟੋਬੈਗੋ, ਨਾਮੀਬੀਆ, ਘਾਨਾ, ਅਰਜਨਟੀਨਾ ਤੇ ਬ੍ਰਾਜ਼ੀਲ ਦੇ ਦੌਰੇ ਮਗਰੋਂ ਬੀਤੇ ਦਿਨ ਨਵੀਂ ਦਿੱਲੀ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਬ੍ਰਾਜ਼ੀਲ 'ਚ 17ਵੇਂ ਬ੍ਰਿਕਸ ਸੰਮੇਲਨ 'ਚ ਵੀ ਹਿੱਸਾ ਲਿਆ ਸੀ। ਇਸ ਦੌਰੇ ਦੌਰਾਨ ਉਨ੍ਹਾਂ ਨੂੰ ਇਨ੍ਹਾਂ ਦੇਸ਼ਾਂ 'ਚ ਸਨਮਾਨਿਤ ਵੀ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਦੇ ਇਸ ਦੌਰੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਿਦੇਸ਼ ਦੌਰੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤੰਜ ਕੱਸਿਆ ਹੈ। ਵੀਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਵਿਦੇਸ਼ ਦੌਰਿਆਂ ਲਈ ਸਮਾਂ ਮਿਲ ਜਾਂਦਾ ਹੈ, ਪਰ ਉਨ੍ਹਾਂ ਕੋਲ 140 ਕਰੋੜ ਭਾਰਤੀਆਂ ਲਈ ਸਮਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇਸ਼ਾਂ 'ਚ ਜਾ ਰਹੇ ਹਨ, ਜਿੱਥੇ ਦੀ ਆਬਾਦੀ 10 ਹਜ਼ਾਰ ਹੈ ਤੇ ਉਨ੍ਹਾਂ ਨੂੰ ਸਭ ਤੋਂ ਵੱਡਾ ਸਨਮਾਨ ਵੀ ਉੱਥੇ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿੰਨੀ ਇਨ੍ਹਾਂ ਦੇਸ਼ਾਂ ਦੀ ਆਬਾਦੀ ਹੈ, ਇੰਨੇ ਕੁ ਲੋਕ ਤਾਂ ਇੱਥੇ ਜੇ.ਸੀ.ਬੀ. ਮਸ਼ੀਨ ਦੇਖਣ ਲਈ ਇਕੱਠੇ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੇ ਹੁਣ ਤੱਕ 11 ਸਾਲਾਂ ਦੌਰਾਨ ਇਕ ਵੀ ਪ੍ਰੈੱਸ ਕਾਨਫਰੰਸ ਨਹੀਂ ਰੱਖੀ, ਜਿੱਥੇ ਉਹ ਲੋਕਾਂ ਦੇ ਸਵਾਲਾਂ ਦੇ ਜਵਾਬ ਦੇ ਸਕਣ।

ਭਗਵੰਤ ਮਾਨ ਦੇ ਇਸ ਬਿਆਨ ਮਗਰੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਮਾਨ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਕ ਆਗੂ ਵੱਲੋਂ ਭਾਰਤ ਦੀਆਂ ਵਿਦੇਸ਼ੀ ਆਗੂਆਂ ਨਾਲ ਸਬੰਧ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਟਿੱਪਣੀਆਂ ਸੁਣੀਆਂ ਹਨ, ਜੋ ਕਿ ਕਾਫ਼ੀ ਗੈਰ-ਜ਼ਿੰਮੇਦਾਰਾਨਾ ਤੇ ਨਿੰਦਾਜਨਕ ਹਨ। ਇਹ ਇਕ ਆਗੂ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਖ਼ੁਦ ਨੂੰ ਅਜਿਹੇ ਬਿਆਨਾਂ ਤੋਂ ਦੂਰ ਕਰਦੀ ਹੈ, ਜੋ ਕਿ ਭਾਰਤ ਦੇ ਮਿੱਤਰ ਦੇਸ਼ਾਂ ਨਾਲ ਸਬੰਧਾਂ ਨੂੰ ਕਮਜ਼ੋਰ ਕਰਦੀਆਂ ਹਨ।

More News

NRI Post
..
NRI Post
..
NRI Post
..