ਜਲੰਧਰ (ਰਾਘਵ): ਪੰਜਾਬ ਵਿਚ ਮਾਸਮੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 16 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਉਥੇ ਹੀ ਚਾਰ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੱਸੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਸ਼ਾਮਲ ਹਨ ਅਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਅਤੇ ਭਲਕੇ ਯਾਨੀ ਕਿ 12 ਤਾਰੀਖ਼ ਨੂੰ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਵੇਗੀ ਜਦਕਿ ਕੁਝ ਜ਼ਿਲ੍ਹਿਆਂ ਵਿਚ ਕੋਈ ਬਾਰਿਸ਼ ਨਹੀਂ ਦੱਸੀ ਗਈ ਹੈ। ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 13 ਅਤੇ 14 ਅਤੇ 15 ਜੁਲਾਈ ਲਈ ਕੀਤੀ ਗਈ ਭਵਿੱਖਬਾਣੀ ਵਿਚ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਵਿਚ ਭਾਰੀ ਮੀਂਹ ਪਵੇਗਾ। ਉਥੇ ਹੀ ਕਪੂਰਥਲਾ, ਜਲੰਧਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਸੰਗਰੂਰ, ਬਰਨਾਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 16 ਜੁਲਾਈ ਨੂੰ ਵੀ ਮੁੜ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



