ਪੰਜਾਬ ‘ਚ ਮੀਂਹ ਨੂੰ ਲੈ ਕੇ IMD ਨੇ ਜਾਰੀ ਕੀਤਾ ਅਲਰਟ

by nripost

ਚੰਡੀਗੜ੍ਹ (ਰਾਘਵ): ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਜ਼ਿਲ੍ਹਾ ਪਟਿਆਲਾ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨਾਲ ਹੀ ਇਲਾਕੇ ਵਿਚ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।

ਜਦਕਿ (14 ਤੇ 15 ਜੁਲਾਈ) ਨੂੰ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਚਿਤਾਵਨੀ ਨਹੀਂ ਹੈ, ਪਰ 16 ਜੁਲਾਈ ਲਈ ਉੱਤਰੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਕਈ ਜ਼ਿਲ੍ਹਿਆਂ ਵਿਚ ਕਈ ਜਗ੍ਹਾ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ 'ਤੇ ਮਾਲਵੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਦੇ ਨਾਲ ਹੀ ਮੌਸਮ ਦੇ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਵੇਗਾ ਅਤੇ ਕੜਾਕੀ ਧੁੱਪ ਨਿਕਲੇਗੀ।

More News

NRI Post
..
NRI Post
..
NRI Post
..