ਚੰਡੀਗੜ੍ਹ (ਰਾਘਵ): ਪੰਜਾਬੀ ਗਾਇਕ ਤੇ ਅਦਾਕਾਰ ਬੱਬਲ ਰਾਏ ਆਪਣੇ ਹਿੱਟ ਗੀਤਾਂ ਅਤੇ ਆਪਣੀ ਦਮਦਾਰ ਅਦਾਕਾਰੀ ਲਈ ਹਮੇਸ਼ਾ ਚਰਚਾ 'ਚ ਰਹਿੰਦੇ ਹਨ ਪਰ ਇਸ ਵਾਰ ਚਰਚਾ ਉਨ੍ਹਾਂ ਦੇ ਗੀਤਾਂ ਜਾਂ ਅਦਾਕਾਰੀ ਨੂੰ ਲੈ ਕੇ ਨਹੀਂ ਹੈ, ਸਗੋਂ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਹੈ। ਦਰਅਸਲ ਪੰਜਾਬੀ ਗਾਇਕ ਬੱਬਲ ਰਾਏ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਉਨ੍ਹਾਂ ਨੇ ਅਦਾਕਾਰਾ ਅਤੇ ਮਾਡਲ ਆਰੂਸ਼ੀ ਸ਼ਰਮਾ ਨੂੰ ਆਪਣਾ ਜੀਵਨ ਸਾਥੀ ਚੁਣਿਆ ਹੈ। ਗਾਇਕ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਵੇਖਣ ਮਗਰੋਂ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।



