ਅੰਮ੍ਰਿਤਸਰ (ਰਾਘਵ): ਅਟਾਰੀ ਨੇੜੇ ਪਿੰਡ ਘਰਿੰਡਾ ਵਿਚ ਕਾਰ ਅਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਘਰਿੰਡਾ ਵਿਚ ਇਕ ਕਾਰ ਅਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ, ਜਿਸ ਕਾਰਨ ਪੈਟਰੋਲ ਪੰਪ ਮਾਲਕ ਵਿਕਰਮਜੀਤ ਸਿੰਘ ਵਾਸੀ ਨਿਊ ਅੰਮ੍ਰਿਤਸਰ, ਮੁਨੀਸ਼ ਵਾਸੀ ਛੇਹਰਟਾ ਤੇ ਕਮਲਪ੍ਰੀਤ ਸਿੰਘ ਵਾਸੀ ਛੇਹਰਟਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਘਰਿੰਡਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਸੂਤਰਾਂ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰੀਕੇ ਨਾਲ ਨੁਕਸਾਨੀ ਗਈ ਤੇ ਤਿੰਨੋਂ ਜਣੇ ਉਸ ਕਾਰ 'ਚ ਫਸ ਗਏ। ਬਹੁਤ ਕੜੀ ਮਿਹਨਤ ਦੇ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ, ਪਰ ਜਦ ਤੱਕ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਾਂਦਾ, ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਮੌਕੇ ‘ਤੇ ਪੁਲਸ ਪਹੁੰਚੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਟਰਾਲੀ ਨੂੰ ਸੜਕ ਉੱਤੇ ਪਲਟਿਆ ਹੋਇਆ ਅਤੇ ਕਾਰ ਨੂੰ ਅੱਗੋਂ ਭਾਰੀ ਨੁਕਸਾਨ ਹੋਇਆ ਦਿੱਖ ਰਿਹਾ ਹੈ।



