ਇਸਲਾਮਾਬਾਦ (ਵਿਕਰਮ ਸਹਿਜਪਾਲ) : ਪਾਕਿਸਤਨ ਨੇ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨੇ ਜਾਣ ਮਗਰੋਂ ਉਸ ਦੀ ਜਾਇਦਾਦ ਸੀਲ ਕਰਨ ਅਤੇ ਉਸ ਦੀ ਯਾਤਰਾਵਾਂ ਉੱਤੇ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਜਾਣਕਾਰੀ ਮੁਤਾਬਕ ਪਕਿਸਤਾਨ ਸਰਕਾਰ ਨੇ ਨੋਟੀਫਿਕੇਸ਼ਨ ਦੇ ਆਧਾਰ 'ਤੇ ਮਸੂਦ ਅਜ਼ਹਰ ਵਿਰੁੱਧ ਢੁਕਵੀਂ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ। ਮਸੂਦ ਅਜ਼ਹਰ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਯਾਤਰਾ ਅਤੇ ਹਥਿਹਾਰ ਵੇਚਣ ਉੱਤੇ ਰੋਕ ਲਗਾ ਦਿੱਤੀ ਗਈ ਹੈ।
ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਇਸ ਹੁਕਮ ਨੂੰ ਪ੍ਰਵਾਨਗੀ ਦੇ ਕੇ ਅਜ਼ਹਰ ਵਿਰੁੱਧ 2368 (2017) ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇਗੀ।ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਦੀ ਇਸਲਾਮੀ ਰਾਜ ਅਤੇ ਅਲ-ਕਾਇਦਾ 'ਤੇ ਪਾਬੰਦੀ ਕਮੇਟੀ ਨੇ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰ ਦਿੱਤਾ ਹੈ। ਜੈਸ਼-ਏ -ਮੁਹੰਮਦ ਅੱਤਵਾਦੀ ਸੰਗਠਨ ਨੇ ਭਾਰਤ ਵਿੱਚ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਸੀਆਰਪੀਐਫ ਦੇ ਕਾਫ਼ਿਲੇ ਉੱਤੇ ਹਮਲਾ ਕੀਤੇ ਜਾਣ ਦੀ ਜ਼ਿੰਮੇਵਾਰੀ ਲਈ ਸੀ।

