RDX ਹਮਲੇ ਦੀ ਧਮਕੀ ਮਗਰੋਂ ਐਕਸ਼ਨ ਮੋਡ ‘ਚ ਪੰਜਾਬ ਸਰਕਾਰ

by nripost

ਅੰਮ੍ਰਿਤਸਰ (ਨੇਹਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਲਗਾਤਾਰ ਆਰਡੀਐਕਸ ਹਮਲੇ ਦੀਆਂ ਮਿਲ ਰਹੀਆਂ ਈਮੇਲਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕੰਪਲੈਕਸ ਵਿੱਚ ਪਏ ਸਮਾਨ, ਗਮਲੇ ਅਤੇ ਹੋਰ ਵਾਧੂ ਸਮਾਨ ਦੇ ਆਲੇ ਦੁਆਲੇ ਦੀ ਜਾਂਚ ਟੀਮਾਂ ਵਲੋਂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕੋਈ ਵੀ ਵਿਸਫੋਟਕ ਸਮਗਰੀ ਜਾਂਚ ਟੀਮਾਂ ਨੂੰ ਬਰਾਮਦ ਨਹੀਂ ਹੋਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਦਿਨਾਂ ਤੋਂ ਲਗਾਤਾਰ ਧਮਕੀ ਭਰੀਆਂ ਈਮੇਲਾਂ ਸ਼੍ਰੋਮਣੀ ਕਮੇਟੀ ਨੂੰ ਮਿਲ ਰਹੀਆਂ ਹਨ। ਇਨ੍ਹਾਂ ਈਮੇਲਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਆਰਡੀਐਕਸ ਹਮਲੇ ਦੀ ਗੱਲ ਕੀਤੀ ਜਾ ਰਹੀ ਹੈ।

14 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਨੂੰ ਪਹਿਲੀ ਮੇਲ ਪੁੱਜਦੀ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਤੁਰੰਤ ਪੁਲਿਸ ਦੇ ਨਾਲ ਰਾਬਤਾ ਕਾਇਮ ਕਰਦਿਆਂ ਈਮੇਲ ਕਰਨ ਵਾਲੇ 'ਤੇ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ 15 ਜੁਲਾਈ ਨੂੰ ਇੱਕ ਵਾਰ ਫਿਰ ਮੇਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਜਾਂਦੀ ਹੈ। ਇਹ ਮੇਲ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਵੀ ਸੀਸੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਈਮੇਲ ਪਹੁੰਚੀ ਸੀ ਤਾਂ ਉਹ ਦੱਸਣ ਕਿ ਇਸ ਮੇਲ ਦੇ ਸੰਬੰਧ ਵਿੱਚ ਉਨ੍ਹਾਂ ਨੇ ਸਰਕਾਰ ਪਾਸ ਅਗਲੀ ਕਾਰਵਾਈ ਲਈ ਕਿਹੜੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਮੇਲ ਕਰਨ ਵਾਲੇ ਨੇ ਲਗਾਤਾਰ ਹੁਣ ਤੱਕ ਪੰਜ ਈਮੇਲਾ ਸ਼੍ਰੋਮਣੀ ਕਮੇਟੀ ਨੂੰ ਭੇਜੀਆਂ ਹਨ, ਜਿਸ ਵਿੱਚ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮੇਲ ਵਿੱਚ ਸੀਸੀ ਰੱਖਿਆ ਹੈ, ਜਿਸ ਤਰ੍ਹਾਂ ਐਮਪੀ ਗੁਰਜੀਤ ਸਿੰਘ ਔਜਲਾ ਨੇ ਕੋਈ ਕਾਰਵਾਈ ਨਹੀਂ ਕੀਤੀ, ਉਸੇ ਤਰ੍ਹਾਂ ਹੀ ਮੁੱਖ ਮੰਤਰੀ ਪੰਜਾਬ ਵੀ ਇਸ ਮਾਮਲੇ ਵਿੱਚ ਸ਼ਾਂਤ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਸੰਗਤਾਂ ਵਿੱਚ ਈਮੇਲਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਆਰਡੀਐਸਐਕਸ ਹਮਲੇ ਦੀ ਗੱਲ ਕਰਦਿਆਂ ਦਹਿਸ਼ਤ ਫੈਲਾਈ ਜਾ ਰਹੀ ਹੈ।

More News

NRI Post
..
NRI Post
..
NRI Post
..