BSF ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿਸਤਾਨੀ ਡਰੋਨ ਕੀਤਾ ਬਰਾਮਦ

by nripost

ਫਿਰੋਜ਼ਪੁਰ (ਰਾਘਵ) : ਬੀ. ਐੱਸ. ਐੱਫ. ਦੀ 155 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ. ਓ. ਪੀ. ਬਾਰੇ ਕੇ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਕੰਪਨੀ ਕਮਾਂਡਰ ਮਹੇਸ਼ ਕੁਮਾਰ ਵਰਮਾ ਵੱਲੋਂ ਦਿੱਤੀ ਗਈ ਲਿਖ਼ਤੀ ਜਾਣਕਾਰੀ ਦੇ ਆਧਾਰ 'ਤੇ ਥਾਣਾ ਸਦਰ ਫਿਰੋਜ਼ਪੁਰ ਵਿੱਚ ਏਅਰਕ੍ਰਾਫਟ 1934 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਅਧਿਕਾਰੀਆਂ ਨੇ ਪੁਲਸ ਨੂੰ ਲਿਖ਼ਤੀ ਜਾਣਕਾਰੀ ਵਿੱਚ ਦੱਸਿਆ ਹੈ ਕਿ ਤਲਾਸ਼ੀ ਦੌਰਾਨ ਉਨ੍ਹਾਂ ਵੱਲੋਂ ਇੱਕ ਮੈਵਿਕ 3 ਕਲਾਸਿਕ ਕਾਲੇ ਰੰਗ ਦਾ ਡਰੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਸਬੰਧੀ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..