ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

by nripost

ਭਵਾਨੀਗੜ੍ਹ (ਰਾਘਵ) : ਨੇੜਲੇ ਪਿੰਡ ਬਲਿਆਲ ਵਿਖੇ ਆਪਣੇ ਦੋਸਤ ਦੇ ਘਰ ਗਏ ਇਕ ਗਰੀਬ ਵਰਗ ਨਾਲ ਸਬੰਧਿਤ 19 ਸਾਲਾ ਨੌਜਵਾਨ ਦੀ ਕੂਲਰ ਨਾਲ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਛੋਟੀ ਬਲਿਆਲ ਰਹਿੰਦੇ ਆਪਣੇ ਦੋਸਤ ਕੁਲਦੀਪ ਸਿੰਘ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ।

ਜਿੱਥੇ ਉਸ ਨੇ ਆਪਣੇ ਦੋਸਤ ਨਾਲ ਗੱਲਬਾਤ ਕਰਦੇ ਸਮੇਂ ਕਮਰੇ ਅੰਦਰ ਚਲ ਰਹੇ ਕੂਲਰ ’ਤੇ ਜਦੋਂ ਅਚਾਨਕ ਆਪਣੀ ਬਾਂਹ ਰੱਖੀ ਤਾਂ ਕੂਲਰ ’ਚ ਕਰੰਟ ਹੋਣ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਲੱਗ ਜਾਣ ਕਾਰਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ਼ ਲਈ ਮੌਕੇ ਤੋਂ ਸਥਾਨਕ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ।

More News

NRI Post
..
NRI Post
..
NRI Post
..