ਹੁਸ਼ਿਆਰਪੁਰ (ਰਾਘਵ): ਅੱਜ ਤੜਕਸਾਰ ਟਾਂਡਾ-ਸ਼੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਪੁਲ਼ ਪੁਖਤਾ ਨਜ਼ਦੀਕ ਕਿਸੇ ਵਾਹਨ ਦੀ ਚਪੇਟ ਵਿਚ ਆਉਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਬੈਂਸ ਅਵਾਨ ਵਜੋਂ ਹੋਈ ਹੈ। ਇਹ ਹਾਦਸਾ ਅੱਜ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਆਪਣੇ ਪੁੱਤਰ ਨੂੰ ਲੈਣ ਲਈ ਆਪਣੇ ਪਿੰਡ ਤੋਂ ਜਾਜਾ ਬਾਈਪਾਸ ਜਾ ਰਿਹਾ ਸੀ ਪਰ ਪਿੰਡ ਦੇ ਨੇੜੇ ਹੀ ਇਹ ਭਾਣਾ ਵਾਪਰ ਗਿਆ। ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



