ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ: ਵਕੀਲ ਨੂੰ ਗੋਲੀਆਂ ਮਾਰਨ ਦੇ ਮਾਮਲੇ ‘ਚ 1 ਮੁਲਜ਼ਮ ਕਾਬੂ

by nripost

ਅੰਮ੍ਰਿਤਸਰ (ਰਾਘਵ): ਜੰਡਿਆਲਾ ਗੁਰੂ 'ਚ ਵਕੀਲ ਲਖਵਿੰਦਰ ਸਿੰਘ 'ਤੇ ਹੋਏ ਗੋਲੀਆਂ ਨਾਲ ਹਮਲੇ ਦੇ ਮਾਮਲੇ 'ਚ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਇਕ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਪੀ. ਅਦਿੱਤਯ ਵਾਰੀਅਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਲਵਪ੍ਰੀਤ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਜਾਂਚ 'ਚ ਪਤਾ ਲੱਗਾ ਹੈ ਕਿ ਘਟਨਾ ਦੀ ਜੜ੍ਹ ਇਕ ਘਰੇਲੂ ਝਗੜੇ ਨਾਲ ਜੁੜੀ ਹੋਈ ਸੀ।

ਦੱਸ ਦੇਈਏ ਕਿ ਵਕੀਲ ਲਖਵਿੰਦਰ ਸਿੰਘ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ 8-9 ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਨੂੰ ਲੱਗ ਨੂੰ ਲੱਗੀਆਂ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

ਐੱਸ.ਪੀ. ਵਾਰੀਅਰ ਨੇ ਇਹ ਵੀ ਦੱਸਿਆ ਕਿ ਹਾਲਾਂਕਿ ਮੁੱਖ ਮੁਲਜ਼ਮ ਲਵਪ੍ਰੀਤ ਪੁਲਸ ਦੀ ਗ੍ਰਿਫ਼ਤ 'ਚ ਹੈ, ਪਰ ਉਸਦੇ ਹੋਰ ਸਾਥੀਆਂ ਦੀ ਭਾਲ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਹਮਲੇ ਵਿੱਚ ਵਰਤੇ ਗਏ ਹਥਿਆਰ ਨੂੰ ਵੀ ਹਾਲੇ ਤੱਕ ਰੀਕਵਰ ਨਹੀਂ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਸਕੇ। ਇਹ ਮਾਮਲਾ ਸਿਰਫ਼ ਵਕੀਲ ਲਖਵਿੰਦਰ ਸਿੰਘ ਹੀ ਨਹੀਂ, ਸਾਰਿਆਂ ਲਈ ਸੁਰੱਖਿਆ ਸੰਕਟ ਬਣਕੇ ਸਾਹਮਣੇ ਆ ਰਿਹਾ ਹੈ। ਪੁਲਸ ਵੱਲੋਂ ਅਸਵਾਸਨ ਦਿੱਤਾ ਗਿਆ ਹੈ ਕਿ ਜਲਦੀ ਹੀ ਹੋਰ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

More News

NRI Post
..
NRI Post
..
NRI Post
..