ਦੁਬਈ ਤੋਂ ਭਾਰਤ ਪਹੁੰਚਿਆ ਪੰਜਾਬੀ ਨੌਜਵਾਨ ਦਾ ਮ੍ਰਿਤਕ ਸਰੀਰ

by nripost

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਕ ਸਿਹਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ।

More News

NRI Post
..
NRI Post
..
NRI Post
..