ਦੀਨਾਨਗਰ (ਰਾਘਵ): ਦੀਨਾਨਗਰ ਪੁਲਸ ਵੱਲੋਂ ਇਕ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਤਹਿਤ ਇਕ ਔਰਤ ਸਮੇਤ ਪੰਜ ਵਿਰੁੱਧ ਮਾਮਲਾ ਦਰਜ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਪੁਲਸ ਨੂੰ ਗੁਰਨਾਮ ਸਿੰਘ ਵਾਸੀ ਡੀਡਾ ਸੈਣੀਆਂ ਵੱਲੋਂ ਦਿੱਤੀ ਸ਼ਿਕਾਇਤ 'ਚ ਦੱਸਿਆ ਗਿਆ ਸੀ ਕਿ ਮੇਰੇ ਮੁੰਡੇ ਸਿਮਰਨਜੀਤ ਸਿੰਘ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸਨੂੰ ਵੱਖ-ਵੱਖ ਦੇਸ਼ਾਂ ਵਿਚ ਭੇਜ ਕੇ ਖੱਜਲ ਖੁਆਰ ਕਰਕੇ ਸਾਡੇ ਨਾਲ ਕੁੱਲ 28,86000/-ਰੁਪਏ ਦੀ ਧੋਖਾਧੜੀ ਕੀਤੀ ਹੈ।
ਉਪਰੰਤ ਇੰਨਕੁਆਰੀ ਕਰਨ ਤੋਂ ਬਾਅਦ ਮੁਲਜ਼ਮ ਪਰਮਜੀਤ ਸਿੰਘ ਵਾਸੀ ਡੀਡਾ ਸੈਣੀਆਂ, ਬਿਕਰਮਜੀਤ ਸਿੰਘ, ਰਮਨ ਕੌਰ, ਜਸਬੀਰ ਸਿੰਘ ਵਾਸੀਆਂਨ ਚੂਹੜ ਚੱਕ ਥਾਣਾ ਬਹਿਰਾਮਪੁਰ ਤੇ ਗੁਰਮੁੱਖ ਸਿੰਘ ਪਿੰਡ ਮਾਖੇਵਾਲ ਜ਼ਿਲ੍ਹਾ ਮਾਨਸਾ ਵਿਰੁੱਧ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।



