ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਰਮਜ਼ਾਨ ਦੇ ਪੱਵਿਤਰ ਮਹੀਨੇ ਦੀ ਸ਼ੁਰੂਆਤ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿੱਚ ਲਿੱਖਿਆ " ਰਮਜ਼ਾਨ ਮਹੀਨੇ ਦੀ ਸ਼ੁਰੂਆਤ ਉੱਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ।
ਇਹ ਪੱਵਿਤਰ ਮਹੀਨਾ ਸਾਡੇ ਸਮਾਜ ਵਿੱਚ ਸਦਭਾਵਨਾ ,ਖੁਸ਼਼ੀ ਅਤੇ ਭਾਈਚਾਰੇ ਦੀ ਭਾਵਨਾ ਵਿੱਚ ਵਾਧਾ ਕਰੇਗਾ । " ਦੱਸਣਯੋਗ ਹੈ ਕਿ ਰਮਜ਼ਾਨ ਦਾ ਪਵਿੱਤਰ ਮਹੀਨਾ 7 ਮਈ ਤੋਂ ਸ਼ੁਰੂ ਹੋ ਗਿਆ ਹੈ। 30 ਦਿਨਾਂ ਤੱਕ ਰੋਜ਼ੇ ਰੱਖਣ ਤੋਂ ਬਾਅਦ ਸ਼ੱਵਵਾਲ ਦੀ ਪਹਿਲੀ ਤਾਰੀਖ਼ ਨੂੰ ਈਦ -ਓਲ-ਫਿਤਰ (ਈਦ ) ਦਾ ਤਿਉਹਾਰ ਮਨਾਇਆ ਜਾਵੇਗਾ।



