ਪਾਕਿਸਤਾਨ ਤੋਂ ਆਈ ਹੈਰੋਇਨ ਦੀ ਸਮੱਗਲਿੰਗ ਕਰਨ ਵਾਲਾ ਨੌਜਵਾਨ 2 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ

by mediateam

ਤਰਨਤਾਰਨ : ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਇਕ ਨੌਜਵਾਨ ਨੂੰ ਦੋ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ| ਮੁਲਜ਼ਮ ਖਿਲਾਫ ਥਾਣਾ ਸਰਹਾਲੀ 'ਚ ਕੇਸ ਦਰਜ ਕੀਤਾ ਗਿਆ ਹੈ। ਸੀਆਈਏ ਸਟਾਫ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਐੱਸਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਪੁਖ਼ਤਾ ਸੂਚਨਾ ਸੀ ਕਿ ਇਲਾਕੇ ਵਿਚ ਪਾਕਿਸਤਾਨ ਵੱਲੋਂ ਮੰਗਵਾਈ ਗਈ ਹੈਰੋਇਨ ਦੀ ਤਸਕਰੀ ਹੋਣ ਵਾਲੀ ਹੈ ਜਿਸ 'ਤੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ 'ਤੇ ਡੀਐੱਸਪੀ ਮੇਜਰ ਕ੍ਰਾਈਮ ਹਰਦੀਪ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਰਸ਼ਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਰਹਾਲੀ ਦੇ ਪਿੰਡ ਖਾਰਾ ਕੋਲੋਂ ਇਕ ਨੌਜਵਾਨ ਕੋਲੋਂ ਦੋ ਕਿੱਲੋ ਹੈਰੋਇਨ ਬਰਾਮਦ ਕਰ ਲਈ। 

ਉਕਤ ਨੌਜਵਾਨ ਨੇ ਹੈਰੋਇਨ ਦੀ ਇਹ ਖੇਪ ਆਪਣੇ ਬੈਗ ਵਿਚ ਪਾਈ ਹੋਈ ਸੀ। ਹਰਜੀਤ ਸਿੰਘ ਨੇ ਦੱਸਿਆ ਕਿ ਇਹ ਬਰਾਮਦਗੀ ਡੀਐੱਸਪੀ ਕ੍ਰਿਮਿਨਲ ਗਰੁੱਪ ਰਾਜਬੀਰ ਸਿੰਘ ਦੀ ਮੌਜੂਦਗੀ ਵਿਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਉਰਫ ਦੇਬੂ ਪੁੱਤਰ ਜਗਤਾਰ ਸਿੰਘ ਵਾਸੀ ਸਰਹੱਦੀ ਪਿੰਡ ਰੱਤੋਕੇ (ਖੇਮਕਰਨ) ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਸਰਹਾਲੀ 'ਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। 

More News

NRI Post
..
NRI Post
..
NRI Post
..