ਜਲੰਧਰ (ਰਾਘਵ): ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਕੁਝ ਜ਼ਿਲ੍ਹਿਆਂ ਅੱਜ ਭਾਰੀ ਮੀਂਹ ਪਿਆ, ਜਿਸ ਕਰਕੇ ਮੌਸਮ ਸੁਹਾਵਨਾ ਹੋਇਆ ਪਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਵਿਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 5 ਅਗਸਤ ਤੱਕ ਪੰਜਾਬ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ।
1 ਅਗਸਤ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਫਾਜ਼ਿਲਕਾ, ਮਕਤਸਰ ਸਾਹਿਬ, ਬਠਿੰਡਾ ਵਿਚ ਭਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉਥੇ ਹੀ 2 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ 3, 4 ਅਤੇ 5 ਅਗਸਤ ਨੂੰ ਵੀ ਪੰਜਾਬ ਭਾਰੀ ਬਾਰਿਸ਼ ਦੱਸੀ ਗਈ ਹੈ। ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਨਾਲ ਜ਼ਿਆਦਾਰ ਜ਼ਿਲ੍ਹੇ ਪ੍ਰਭਾਵਿਤ ਹੋਣਗੇ।
ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਰਾਜ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕੀ ਕਮੀ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਹੁਣ ਸੂਬੇ ਦਾ ਤਾਪਮਾਨ ਸਾਧਾਰਣ ਨਾਲੋਂ 3.4 ਡਿਗਰੀ ਘੱਟ ਰਿਕਾਰਡ ਕੀਤਾ ਗਿਆ ਹੈ। ਗੁਰਦਾਸਪੁਰ 'ਚ ਸਭ ਤੋਂ ਵੱਧ 33.5 ਡਿਗਰੀ ਤਾਪਮਾਨ ਦਰਜ ਹੋਇਆ।



