ਹੋਸ਼ਿਆਰਪੂਰ (ਰਾਘਵ): ਹਾਜੀਪੁਰ ਪੁਲਸ ਸਟੇਸ਼ਨ ਵਿਖੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕੀਤੇ ਜਾਣ 'ਤੇ ਇਕ ਵਿਕਅਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ׀ ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਹੈ ਕਿ ਮੀਨਾ ਕੁਮਾਰੀ ਪਤਨੀ ਪਰਸ਼ੋਤਮ ਸਿੰਘ ਵਾਸੀ ਫਤਿਹਪੁਰ ਪੁਲਸ ਸਟੇਸ਼ਨ ਤਲਵਾੜਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਦਿੱਤੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਕਿ ਸ਼ਾਮ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਬੁੱਢਾਬੜ ਪੁਲਸ ਸਟੇਸ਼ਨ ਹਾਜੀਪੁਰ ਨੇ ਉਸ ਦੇ ਲੜਕੇ ਅਮਨਦੀਪ ਸਿੰਘ ਨੂੰ ਵਿਦੇਸ਼ ਰੋਮਾਨੀਆ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੇ ਦੋ ਲੱਖ 31 ਹਜਾਰ ਰੁਪਏ ਦੀ ਠੱਗੀ ਮਾਰੀ ਹੈ ਨਾਂ ਹੀ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਉਸ ਦੇ ਰੁਪਏ ਵਾਪਸ ਕੀਤੇ ਹਨ।
ਜਿਸ ਦੀ ਜਾਂਚ 'ਤੇ ਪੁਲਸ ਕਪਤਾਨ ਐੱਨ. ਡੀ. ਪੀ. ਐੱਸ. ਕਮ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੇ ਜਾਣ ਉਪਰੰਤ ਜਾਂਚ ਰਿਪੋਰਟ ਜ਼ਿਲ੍ਹਾ ਪੁਲਸ ਕਪਤਾਨ ਨੂੰ ਪੇਸ਼ ਕਰਨ ਉਪਰੰਤ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ 'ਤੇ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਸ਼ਾਮ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



