Punjab: ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

by nripost

ਅੰਮ੍ਰਿਤਸਰ (ਰਾਘਵ): ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਬਾਹਰ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਵਾਈ ਅੱਡਾ ਰਾਜਾਸਾਂਸੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਲਾ ਰਹੀ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪਲਟਦਿਆਂ ਸਾਰ ਹੀ ਪੂਰੀ ਤਰ੍ਹਾਂ ਨੁਕਸਾਨੀ ਗਈ। ਭਾਵੇਂ ਕਿ ਗੱਡੀ ਦੇ ਏਅਰਬੈਗ ਵੀ ਖੁੱਲ੍ਹੇ ਹੋਏ ਸਨ ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਵਾਲੀ ਸਾਈਡ ਤੋਂ ਇਕ ਕਾਰ ਅੰਮ੍ਰਿਤਸਰ ਵਾਲੀ ਸਾਈਡ ਨੂੰ ਜਾ ਰਹੀ ਸੀ, ਜੋਕਿ ਬਹੁਤ ਹੀ ਜ਼ਿਆਦਾ ਤੇਜ਼ ਰਫ਼ਤਾਰ ਵਿਚ ਸੀ।

ਉਨ੍ਹਾਂ ਦੱਸਿਆ ਕਿ ਅਚਾਨਕ ਹੀ ਕਾਰ ਚਾਲਕ ਮਹਿਲਾ ਦਾ ਸੰਤੁਲਨ ਵਿਗੜ ਗਿਆ ਅਤੇ ਇਕਦਮ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਜਿੱਥੇ ਕਾਰ ਪੂਰੀ ਤਰ੍ਹਾਂ ਡੈਮੇਜ ਹੋ ਗਈ, ਉੱਥੇ ਹੀ ਕਾਰ ਚਲਾ ਰਹੀ ਮਹਿਲਾ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਵਿਚ ਮਹਿਲਾ ਤੋਂ ਇਲਾਵਾ ਕੁਝ ਹੋਰ ਵਿਅਕਤੀ ਵੀ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ।

More News

NRI Post
..
NRI Post
..
NRI Post
..