ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ

by nripost

ਚੰਡੀਗੜ੍ਹ (ਰਾਘਵ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਪਾਲਿਸੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਜਵਾਬ ਦੇਣ ਲਈ ਚਾਰ ਹਫਤਿਆਂ ਦਾ ਸਮਾਂ ਦਿੰਦਿਆਂ ਇਸ 'ਤੇ ਸਟੇਅ ਲਗਾ ਦਿੱਤਾ ਹੈ। ਇਸ ਨੀਤੀ ਖ਼ਿਲਾਫ਼ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ।

ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਇਹ ਨੀਤੀ ਲਿਆਉਣ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਹੈ? ਅਦਾਲਤ ਨੇ ਇਹ ਵੀ ਸਪੱਸ਼ਟੀਕਰਣ ਮੰਗਿਆ ਹੈ ਕਿ ਕੀ ਸਰਕਾਰ ਨੇ ਜ਼ਮੀਨ ਉੱਤੇ ਨਿਰਭਰ ਬੇਜ਼ਮੀਨੇ ਮਜ਼ਦੂਰਾਂ ਅਤੇ ਜ਼ਮੀਨ ‘ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਲਈ ਕੋਈ ਸਕੀਮ ਬਣਾਈ ਹੈ? ਅਦਾਲਤ ਨੇ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਕਿ ਕੀ ਲੈਂਡ ਪੂਲਿੰਗ ਨੀਤੀ 2025 ਨੂੰ ਲਾਗੂ ਕਰਨ ਤੋਂ ਪਹਿਲਾਂ ਸਮਾਜਿਕ ਅਤੇ ਵਾਤਾਵਰਣ ਪ੍ਰਭਾਵ ਮੁਲਾਂਕਣ ਕੀਤੇ ਗਏ ਸਨ। ਅਦਾਲਤ ਗੁਰਦੀਪ ਸਿੰਘ ਗਿੱਲ ਦੀ ਇਕ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਨੀਤੀ ਦੀ ਕਾਨੂੰਨੀਤਾ ਅਤੇ ਲੁਧਿਆਣਾ ਦੇ ਫਗਲਾ ਪਿੰਡ ਵਿਚ ਜ਼ਮੀਨ ਮਾਲਕਾਂ ‘ਤੇ ਇਸਦੇ ਪ੍ਰਭਾਵ ‘ਤੇ ਸਵਾਲ ਚੁੱਕੇ ਸਨ।

More News

NRI Post
..
NRI Post
..
NRI Post
..