ਰੱਖੜੀ ਵਾਲੇ ਦਿਨ ਤੜਕਸਾਰ ਵਾਪਰਿਆ ਭਾਣਾ, ਘਰ ਨੇੜੇ ਬਣੇ ਗੁਦਾਮ ’ਚ ਲੱਗੀ ਭਿਆਨਕ ਅੱਗ

by nripost

ਸੁਲਤਾਨਪੁਰ ਲੋਧੀ (ਨੇਹਾ): ਅੱਜ ਤੜਕਸਾਰ ਮੁਹੱਲਾ ਮੋਰੀ ਸੁਲਤਾਨਪੁਰ ਲੋਧੀ ਵਿਖੇ ਇੱਕ ਘਰ ਦੇ ਵਿੱਚ ਬਣੇ ਟੈਂਟ ਦੇ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ। ਪੀੜਤ ਸੁਭਾਸ਼ ਕੁਮਾਰ ਧੀਰ, ਮੁਕੇਸ਼ ਧੀਰ ਅਤੇ ਸੁਮੇਸ਼ ਧੀਰ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ ਕਰੀਬ 5:30 ਵਜੇ ਉਨ੍ਹਾਂ ਨੂੰ ਇੱਕ ਗੁਆਂਢੀ ਨੇ ਦੱਸਿਆ ਕਿ ਉਨ੍ਹਾਂ ਦੇ ਸਟੋਰ ਵਿੱਚੋਂ ਧੂਆਂ ਨਿਕਲ ਰਿਹਾ ਹੈ। ਜਦੋਂ ਉਨ੍ਹਾਂ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਉਨ੍ਹਾਂ ਦੇ ਟੈਂਟ ਹਾਊਸ ਵਾਲੇ ਸਟੋਰ ਨੂੰ ਅੱਗ ਲੱਗੀ ਹੋਈ ਸੀ ਜੋ ਕਿ ਸ਼ਾਇਦ ਬਿਜਲੀ ਸਪਾਰਕਿੰਗ ਨਾਲ ਲੱਗੀ ਸੀ।

ਸੁਮੇਸ਼ ਧੀਰ ਨੇ ਦੱਸਿਆ ਕਿ ਘਰ ਦੇ ਵਿੱਚ ਹੀ ਬਣੇ ਸਟੋਰ ਨੂੰ ਅੱਗ ਲੱਗਣ ਤੇ ਉਨ੍ਹਾਂ ਸਭ ਤੋਂ ਪਹਿਲਾਂ ਪਰਿਵਾਰਿਕ ਮੈਂਬਰਾਂ ਨੂੰ ਜਲਦੀ ਜਲਦੀ ਉਠਾ ਕੇ ਘਰ ਤੋਂ ਬਾਹਰ ਕੱਢਿਆ। ਉਨ੍ਹਾਂ ਸ਼ਹਿਰ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਅਤੇ ਗਵਾਂਢੀਆਂ ਨੂੰ ਵੀ ਸੂਚਿਤ ਕੀਤਾ ਜਿਨਾਂ ਨੇ ਵੀ ਅੱਗ ਬੁਝਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਤੁਰੰਤ ਫਾਇਰ ਬ੍ਰਗੇਡ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਵਾਲੇ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਲੰਬੀ ਮਸ਼ੱਕਤ ਤੋਂ ਬਾਅਦ ਫਾਇਰ ਬ੍ਰਗੇਡ ਵਾਲਿਆਂ ਨੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਉਨ੍ਹਾਂ ਦੇ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

More News

NRI Post
..
NRI Post
..
NRI Post
..