ਪੰਜਾਬ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ

by nripost

ਜਲੰਧਰ (ਰਾਘਵ): ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਅੱਜ ਸ਼ਾਮ ਤੋਂ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਇਸ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਇਸ ਦਾ ਵੱਡਾ ਪ੍ਰਭਾਵ ਸਿਰਫ਼ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੀ ਵੇਖਿਆ ਜਾਵੇਗਾ। ਇਥੇ ਦੱਸ ਦੇਈਏ ਕਿ ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ। ਅੱਜ ਤੋਂ 14 ਅਗਸਤ ਤੱਕ ਮੀਂਹ ਦਾ ਅਗਲਾ ਦੌਰ ਸ਼ੁਰੂ ਹੋਣ ਦੀ ਉਮੀਦ ਹੈ।

ਐਤਵਾਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮਾਨਸੂਨ ਦੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਇੱਥੇ 86.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਲੁਧਿਆਣਾ ਵਿੱਚ 35.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 11,13 ਅਤੇ 14 ਤਾਰੀਖ਼ ਨੂੰ ਪੰਜਾਬ ਵਿਚ ਭਾਰੀ ਮੀਂਹ ਪਵੇਗਾ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਤਰਨਤਾਰਨ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਮੋਗਾ, ਮਾਨਸਾ, ਨਵਾਂਸ਼ਹਿਰ ਵਿਚ ਵੀ ਬਾਰਿਸ਼ ਪਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਅਤੇ ਹਿਮਾਚਲ 'ਚ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਦਰਿਆਵਾਂ ਦਾ ਪਾਣੀ ਊਫ਼ਾਨ 'ਤੇ ਹੈ। ਇਸ ਦੇ ਮੱਦੇਨਜ਼ਰ ਬਿਆਸ ਦਰਿਆ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ, ਜਿਸ ਕਾਰਨ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ ਵੱਜ ਰਹੀ ਹੈ।

More News

NRI Post
..
NRI Post
..
NRI Post
..