ਲੁਧਿਆਣਾ (ਰਾਘਵ): ਜੋਧੇਵਾਲ ਥਾਣੇ ਦੀ ਪੁਲਸ ਨੇ 18 ਸਾਲਾ ਨੌਜਵਾਨ ਨੂੰ ਕੁਚਲਣ ਵਾਲੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਕਤ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਾਟਿਲ ਦੀਨ ਨਿਵਾਸੀ ਨਿਊ ਮਾਧੋਪੁਰੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਦੋਸਤ ਸ਼ਿਵ ਆਂਚਲ ਦਾ ਪੁੱਤਰ ਰਿਤੇਸ਼ ਕੁਮਾਰ ਐਕਟਿਵਾ 'ਤੇ ਜਾ ਰਿਹਾ ਸੀ ਅਤੇ ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਰਿਤੇਸ਼ ਕੁਮਾਰ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਕਾਰ ਚਾਲਕ ਵਿਰੁੱਧ ਅਣਜਾਣੇ ਵਿਚ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



