ਬਠਿੰਡਾ : ਲੋਕ ਸਭਾ ਚੋਣਾਂ ਆਪਣੇ ਅੰਤਿਮ ਗੇੜ ਵੱਲ ਵੱਧ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਰਾਜਨੀਤੀ ਭਖਦੀ ਜਾ ਰਹੀ ਹੈ। ਕਈ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ੀ ਘਟਨਾ ਬਠਿੰਡੇ ਤੋਂ ਹੈ, ਜਿੱਥੇ ਲੋਕ ਸਭਾ ਚੋਣਾਂ 2019 ਲਈ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ 'ਤੇ ਬੀਤੀਂ ਦੇਰ ਰਾਤ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾ ਅਣਪਛਾਤੇ ਲੋਕਾਂ ਨੇ ਅਚਾਨਕ ਹਮਲਾ ਕਰ ਕੇ ਕਾਫ਼ਲੇ ਦੀਆਂ ਗੱਡੀਆਂ ਭੰਨ ਦਿੱਤੀਆਂ। ਉੱਥੇ ਹੀ ਪ੍ਰੋ. ਬਲਜਿੰਦਰ ਕੌਰ ਨੇ ਆਪਣੇ ਸਮਰਥਕਾਂ ਨਾਲ ਧਰਨਾ ਲਗਾ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।



