Jalandhar: ਪੁਲਿਸ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਤੋਂ ਰਿਪੋਰਟ ਤਲਬ

by nripost

ਜਲੰਧਰ (ਰਾਘਵ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਕ ਅਖਬਾਰ ਵਿਚ ਛਪੀ ਖ਼ਬਰ ਅਨੁਸਾਰ' ਅਮਰ ਸ਼ਹੀਦ 108 ਰਾਮਾਨੰਦ ਚੌਕ 'ਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਬੇਅਦਬੀ ਕੀਤੀ ਗਈ ਹੈ ਜਿਸ ਸਬੰਧੀ ਕਮਿਸ਼ਨ ਨੇ 'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਮਿਤੀ 18-08-2025 ਨੂੰ ਪੁਲਸ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

More News

NRI Post
..
NRI Post
..
NRI Post
..