ਵੋਟਾਂ ਦੇ ਮੱਦੇਨਜ਼ਰ ਪੰਜਾਬ ‘ਚ 215 ਪੈਰਾ ਮਿਲਟਰੀ ਕੰਪਨੀਆਂ ਤਾਇਨਾਤ

by

ਚੰਡੀਗੜ : ਆਖ਼ਰੀ ਪੜਾਅ ਤਹਿਤ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਪੰਜਾਬ 'ਚ 215 ਪੈਰਾ ਮਿਲਟਰੀ ਕੰਪਨੀਆਂ ਪੁੱਜ ਚੁੱਕੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਕੰਪਨੀਆਂ, ਸੁਰੱਖਿਆ ਮੁਲਾਜ਼ਮਾਂ ਨੂੰ ਵੱਖ-ਵੱਖ ਹਲਕਿਆਂ, ਕਸਬਿਆਂ, ਸ਼ਹਿਰਾਂ ਵਿਚ ਤਾਇਨਾਤ ਕਰ ਦਿੱਤਾ ਗਿਆ ਹੈ।ਲੰਘੀਆਂ ਚੋਣਾਂ ਦੌਰਾਨ ਸੂਬੇ ਦੀ ਸੁਰੱਖਿਆ 191 ਪੈਰਾ ਮਿਲਟਰੀ ਕੰਪਨੀਆਂ ਦੇ ਹਵਾਲੇ ਸੀ ਪਰ ਇਸ ਵਾਰ 24 ਕੰਪਨੀਆਂ ਵੱਧ ਪੁੱਜੀਆਂ ਹਨ। ਚੋਣ ਕਮਿਸ਼ਨ ਨੇ ਜ਼ਮੀਨੀ ਰਿਪੋਰਟਾਂ ਦੇ ਆਧਾਰ 'ਤੇ ਬਠਿੰਡਾ, ਪਟਿਆਲਾ, ਲੁਧਿਆਣਾ, ਗੁਰਦਾਸਪੁਰ ਤੇ ਫਿਰੋਜ਼ਪੁਰ ਵਿਖੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰਨ ਅਤੇ ਇਨ੍ਹਾਂ ਹਲਕਿਆਂ ਵਿਚ ਬਾਕੀ ਹਲਕਿਆਂ ਦੇ ਮੁਕਾਬਲੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ, ਹੋਮਗਾਰਡ ਦੇ ਜਵਾਨ ਵੀ ਸੁਰੱਖਿਆ ਵਜੋਂ ਤਾਇਨਾਤ ਰਹਿਣਗੇ।

ਕਮਿਸ਼ਨ ਨੇ ਸੂਬੇ ਵਿਚ 3728 ਲੋਕਾਂ ਦੀ ਪਛਾਣ ਕੀਤੀ ਹੈ, ਜੋ ਵੋਟਾਂ ਵਾਲੇ ਦਿਨ ਖਲਲ ਪਾ ਸਕਦੇ ਹਨ।ਜਾਣਕਾਰੀ ਅਨੁਸਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਅਜੇ ਵੀ 450 ਵਿਅਕਤੀ ਜਿਨ੍ਹਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ, ਪੁਲਿਸ ਦੀ ਪਹੁੰਚ ਤੋਂ ਦੂਰ ਹਨ। ਜਦਕਿ ਪੁਲਿਸ ਵਲੋਂ ਹੁਣ ਤੱਕ 4523 ਲੋਕਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ ਹੈ।ਚੋਣ ਕਮਿਸ਼ਨ ਨੇ ਜ਼ਮੀਨੀ ਰਿਪੋਰਟਾਂ ਦੇ ਆਧਾਰ 'ਤੇ 23213 ਪੋਲਿੰਗ ਬੂਥਾਂ ਵਿਚੋਂ 249 ਨਾਜ਼ੁਕ, 719 ਸੰਵੇਦਨਸ਼ੀਲ ਤੇ 509 ਅਤਿ ਸੰਵੇਦਨਸ਼ੀਲ ਐਲਾਨੇ ਹਨ।

ਕਮਿਸ਼ਨ ਨੇ ਹਰ ਬੂਥ 'ਤੇ ਨਜ਼ਰ ਰੱਖਣ ਲਈ 12002 ਬੂਥਾਂ ਤੋਂ ਵੈਬ-ਕਾਸਟਿੰਗ ਕਰਵਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਵੋਟਾਂ ਪਵਾਉਣ ਲਈ ਡੇਢ ਲੱਖ ਦੇ ਕਰੀਬ ਅਮਲਾ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ 'ਤੇ ਤਾਇਨਾਤ ਰਹੇਗਾ। ਮੁੱਖ ਚੋਣ ਅਫ਼ਸਰ ਡਾ. ਕਰੁਣਾ ਰਾਜੂ ਨੇ ਸੂਬੇ ਵਿਚ 215 ਪੈਰਾ ਮਿਲਟਰੀ ਫੋਰਸ ਕੰਪਨੀਆਂ ਪੁੱਜਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੂਬੇ 'ਚ ਪੈਰਾ ਮਿਲਟਰੀ ਫੋਰਸ ਵਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ, ਪਟਿਆਲਾ, ਲੁਧਿਆਣਾ, ਗੁਰਦਾਸਪੁਰ, ਫਿਰੋਜ਼ਪੁਰ 'ਚ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

More News

NRI Post
..
NRI Post
..
NRI Post
..