ਲੁਧਿਆਣਾ (ਨੇਹਾ): ਲੁਧਿਆਣਾ ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਕਾਰਵਾਈ ਕਰਦਿਆਂ 50 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸ਼ਕਰਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-1 ਸਮੀਰ ਵਰਮਾ ਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਹਲਕਾ ਉੱਤਰੀ ਦਵਿੰਦਰ ਕੁਮਾਰ ਨੇ ਦੱਸਿਆ ਥਾਣਾ ਸਲੇਮ ਟਾਬਰੀ ਦੇ ਮੁੱਖ ਅਫਸਰ ਇੰਸ. ਅੰਮ੍ਰਿਤਪਾਲ ਸਿੰਘ ਗਰੇਵਾਲ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਨਸ਼ਾ ਤਸ਼ਕਰ ਅਸ਼ਵਨੀ ਕੁਮਾਰ ਉਰਫ ਮਾਨਵ ਤੋਂ 30 ਗ੍ਰਾਮ ਹੈਰੋਇਨ ਤੇ ਇਕ ਜ਼ੁਵਨਾਇਲ ਲੜਕੀ ਤੋਂ 20 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਦੋਨਾਂ ਖਿਲਾਫ਼ ਥਾਣਾ ਸਲੇਮ ਟਾਬਰੀ ’ਚ ਮੁਕੱਦਮਾ ਦਰਜ ਕੀਤਾ।
ਦੋਸ਼ੀ ਅਸ਼ਵਨੀ ਕੁਮਾਰ ਉਰਫ ਮਾਨਵ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜਦਕਿ ਜ਼ੁਵਨਾਇਲ ਨੂੰ ਮਾਣਯੋਗ ਜ਼ੁਵਨਾਇਲ ਅਦਾਲਤ ਦੇ ਹੁਕਮ ਅਨੁਸਾਰ ਅਬਜ਼ਰਵੇਸ਼ਨ ਹੋਮ ਭੇਜਿਆ ਗਿਆ। ਦੋਸ਼ੀ ਅਸ਼ਵਨੀ ਕੁਮਾਰ ਉਰਫ ਮਾਨਵ ਖਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ 3 ਮੁਕੱਦਮੇ ਦਰਜ ਹਨ।

