ਨਵੀਂ ਦਿੱਲੀ, 17 ਮਈ- ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂਰਾਮ ਗੋਡਸੇ ਨੂੰ ਦੇਸ਼ ਭਗਤ ਕਹੇ ਜਾਣ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਹ ਦਾਅਵਾ ਕੀਤਾ ਹੈ ਕਿ ਭਾਜਪਾ ਅਤੇ ਆਰ.ਐਸ.ਐੱਸ 'ਗੋਡਸੇ ਪ੍ਰੇਮੀ' ਹਨ। ਇਸ ਸੰਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪਤਾ ਲੱਗ ਗਿਆ ਹੈ ਕਿ ਭਾਜਪਾ ਅਤੇ ਆਰ.ਐਸ.ਐਸ. 'ਗੋਡ-ਕੇ-ਪ੍ਰੇਮੀ' ਨਹੀਂ ਬਲਕਿ ਉਹ 'ਗੋਡਸੇ ਪ੍ਰੇਮੀ' ਹਨ।



