ਕੈਪਟਨ ਅਤੇ ਸਿੱਧੂ ਕਾਰਨ ਪੰਜਾਬ ਕਾਂਗਰਸ ਦੋ ਧੜਿਆਂ ਵਿਚ ਵੰਡੀ

by mediateam

ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੋਣਾਂ ਦੌਰਾਨ ਦੁਬਾਰਾ ਉਭਰੇ ਮਤਭੇਦਾਂ ਨਾਲ ਜਿੱਥੇ ਕਾਂਗਰਸ ਦੇ ਇਕ ਧੜੇ ਵਿਚ ਖਲਬਲੀ ਮਚੀ ਹੋਈ ਹੈ, ਉੱਥੇ ਇਕ ਧੜੇ ਵੱਲੋਂ ਦੱਬੀ ਆਵਾਜ਼ ਵਿਚ ਸਿੱਧੂ ਦਾ ਬਿਆਨ 'ਚ ਕੁਝ ਵੀ ਗ਼ਲਤ ਨਾ ਹੋਣ ਦੀ ਸਫ਼ਾਈ ਦਿੱਤੀ ਜਾ ਰਹੀ ਹੈ।ਇਸ ਮਾਮਲੇ 'ਚ ਪੰਜਾਬ ਕਾਂਗਰਸ ਦੋ ਧੜਿਆਂ ਵਿਚ ਵੰਡੀ ਨਜ਼ਰ ਆ ਰਹੀ ਹੈ। ਜਦਕਿ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਿੱਧੂ ਦੇ ਬਿਆਨ ਦੀ ਪ੍ਰਰੋੜਤਾ ਕਰਦਿਆਂ ਵੱਡੇ ਤਾਕਤਵਰ ਸਿਆਸਤਦਾਨਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਲੜਾਈ 'ਚ ਉਨ੍ਹਾਂ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ। ਖਹਿਰਾ ਨੇ ਤਾਂ ਸਿੱਧੂ ਨੂੰ ਕਾਂਗਰਸ ਵਿਚ ਸੁਣਵਾਈ ਨਾ ਹੋਣ 'ਤੇ ਪੰਜਾਬ ਏਕਤਾ ਪਾਰਟੀ 'ਚ ਦਰਵਾਜ਼ੇ ਖੁੱਲ੍ਹੇ ਹੋਣ ਭਾਵ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ।

ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਾਜਿੰਦਰ ਸਿੰਘ ਬਾਜਵਾ ਤੇ ਸਾਧੂ ਸਿੰਘ ਧਰਮਸੋਤ ਜਿੱਥੇ ਖੁੱਲ੍ਹ ਕੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਉੱਤਰ ਆਏ ਹਨ ਅਤੇ ਪਾਰਟੀ ਹਾਈ ਕਮਾਨ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ, ਉੱਥੇ ਕੁਝ ਮੰਤਰੀਆਂ ਨੇ ਇਸ ਮੁੱਦੇ 'ਤੇ ਚੁੱਪ ਧਾਰੀ ਹੋਈ ਹੈ। ਜਦਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਲੀਲ ਦਿੱਤੀ ਹੈ ਕਿ ਸਿੱਧੂ ਨੇ ਉਨ੍ਹਾਂ ਲੋਕਾਂ ਖ਼ਿਲਾਫ਼ ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਤੇ ਤਬਾਹ ਕੀਤਾ ਹੈ, ਨੂੰ ਸਿਆਸਤ ਤੋਂ ਵਾਂਝੇ ਕਰਨ ਦੀ ਗੱਲ ਕਹੀ ਹੈ। ਪਰ, ਮੀਡੀਆਂ ਨੇ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੇ ਚੇਅਰਮੈਨ ਅਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ 'ਕਲਚਰ' ਅਪਣਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿੱਜੀ ਵਿਚਾਰ ਜਨਤਕ ਤੌਰ 'ਤੇ ਨਹੀਂ ਪ੍ਰਗਟਾਉਣੇ ਚਾਹੀਦੇ ਸਨ ਕਿਉਂਕਿ ਅਜਿਹੇ ਨਾਜ਼ੁਕ ਸਮੇਂ ਪਾਰਟੀ 'ਤੇ ਮਾੜਾ ਪ੍ਰਭਾਵ ਪੈਂਦਾ ਹੈ।

ਲਾਲ ਸਿੰਘ ਦਾ ਕਹਿਣਾ ਹੈ ਕਿ ਜੇਕਰ ਪਾਰਟੀ 'ਮਿਸ਼ਨ 13' ਤੋਂ ਖੁੰਝਦੀ ਹੈ ਤਾਂ ਇਸ ਦਾ ਕਾਰਨ ਸਿੱਧੂ ਦੀ ਬਿਆਨਬਾਜ਼ੀ ਹੋਵੇਗਾ। ਲਾਲ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਨੂੰ ਕਾਂਗਰਸ ਵਿਚ ਸ਼ਾਮਲ ਹੋਏ 27 ਮਹੀਨੇ ਹੋਏ ਹਨ, ਪਾਰਟੀ ਨੇ ਕੈਬਨਿਟ ਮੰਤਰੀ, ਟਿਕਟ ਦੀ ਪੇਸ਼ਕਸ਼ ਦਿੱਤੀ ਅਤੇ ਪੂਰੇ ਦੇਸ਼ ਵਿਚ ਪ੍ਰਚਾਰ ਕਰਨ ਦੀ ਅਹਿਮ ਜ਼ਿੰਮੇਵਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਰਟੀ ਦੀ ਇਸ ਭਾਵਨਾ ਦਾ ਸਨਮਾਨ ਕਰਨਾ ਚਾਹੀਦਾ ਸੀ।

More News

NRI Post
..
NRI Post
..
NRI Post
..