ਕੈਨੇਡਾ ਦੇ PM ਜਸਟਿਨ ਟਰੂਡੋ ਨੇ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ

by

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਹੋਣ ਮਗਰੋਂ ਦੇਸ਼ ਵਿਦੇਸ਼ ਤੋਂ ਕਈ ਸਿਆਸੀ ਆਗੂ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਦੀ ਵਧਾਈ ਦੇ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ ਹੈ। 

ਟਰੂਡੋ ਨੇ ਟਵੀਟ ਕਰਦਿਆਂ ਲਿਖਿਆ, "ਮੈਂ ਕੈਨੇਡਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਵਿੱਚ ਮੁੜ ਜਿੱਤ ਹਾਸਲ ਕਰਨ ਲਈ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣਾ ਚਾਹੁੰਦਾ ਹਾਂ ਤਾਂ ਜੋ ਕਿ ਵਿੱਦਿਆ, ਵਪਾਰ ਅਤੇ ਨਿਵੇਸ਼ ਦੇ ਕੰਮਾਂ ਵਿੱਚ ਨਵੀਨਤਾ ਲਿਆ ਕੇ ਕੈਨਡਾ ਤੇ ਭਾਰਤ ਦੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਈ ਜਾ ਸਕੇ।"

More News

NRI Post
..
NRI Post
..
NRI Post
..