ਜਲੰਧਰ (ਪਾਇਲ): ਇੱਥੇ ਦੱਸਣਾ ਬਣਦਾ ਹੈ ਕਿ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਬੇਟੇ ਰਿਚੀ ਕੇਪੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰੀ ਕੀਤੀ ਹੈ। ਜਦਕਿ ਕ੍ਰੇਟਾ ਕਾਰ ਚਾਲਕ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਅਜੇ ਫਰਾਰ ਹੈ ਜਦਕਿ ਪੁਲਿਸ ਨੇ ਗ੍ਰੈਂਡ ਵਿਟਾਰਾ ਕਾਰ ਚਾਲਕ ਵਿਸ਼ੂ ਕਪੂਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਰਿਚੀ ਕੇਪੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ ਸੀ। ਇਸ ਮਾਮਲੇ 'ਚ ਕ੍ਰੇਟਾ ਕਾਰ ਚਾਲਕ ਪ੍ਰਿੰਸ ਅਜੇ ਫਰਾਰ ਹੈ। ਦੱਸ ਦੇਈਏ ਕਿ ਥਾਣਾ ਨੰਬਰ 6 ਦੀ ਪੁਲਿਸ ਨੇ ਇਸ ਮਾਮਲੇ 'ਚ ਗ੍ਰੈਂਡ ਵਿਟਾਰਾ ਕਾਰ ਚਾਲਕ ਵਿਸ਼ੂ ਕਪੂਰ ਨੂੰ ਨਾਮਜ਼ਦ ਕੀਤਾ ਸੀ, ਜਿਸ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਦੋਸ਼ੀ ਵਿਸ਼ੂ ਕਪੂਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੇ ਹੁਕਮ ਦਿੱਤੇ ਹਨ।
ਇੱਥੇ ਦੱਸਣਯੋਗ ਹੈ ਕਿ ਜਲੰਧਰ ਦੇ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਨੇੜੇ 14 ਸਤੰਬਰ ਦੀ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਾਬਕਾ ਸੰਸਦ ਮੈਂਬਰ ਮਹਿੰਦਰ ਕੇਪੀ ਦੇ ਪੁੱਤਰ ਰਿਚੀ ਦੀ ਦਰਦਨਾਕ ਮੌਤ ਹੋ ਗਈ ਸੀ।ਇਸ ਦੌਰਾਨ ਗ੍ਰਾਂਟ ਵਿਟਾਰਾ ਕਾਰ ਚਾਲਕ ਵਿਸ਼ੂ ਕਪੂਰ, ਉਨ੍ਹਾਂ ਦੀ ਪਤਨੀ ਸ਼ੈਲੀ ਕਪੂਰ ਅਤੇ 8 ਸਾਲ ਦੀ ਬੇਟੀ ਰਾਜਵੀ ਕਪੂਰ ਵੀ ਗੰਭੀਰ ਜ਼ਖਮੀ ਹੋ ਗਏ। ਜਿੱਥੇ ਇਹਨਾਂ ਨੂੰ ਹਸਪਤਾਲ 'ਚ ਜ਼ੇਰੇ ਇਲਾਜ ਲਯੀ ਭੇਜਿਆ ਗਿਆ। ਜਿਵੇਂ ਹੀ ਰਿਸ਼ੂ ਦੀ ਸਿਹਤ ਠੀਕ ਹੋਈ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਤਾਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਗੁਰਸ਼ਰਨ ਸਿੰਘ ਅਤੇ ਉਰਫ਼ ਪ੍ਰਿੰਸ ਅਜੇ ਫਰਾਰ ਹਨ।



