ਚੰਡੀਗੜ੍ਹ (ਪਾਇਲ) : ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੀ ਖਾਲੀ ਹੋਈ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦਸਿਆ ਜਾ ਰਿਹਾ ਹੈ ਕਿ ਰਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਮਾਲਕ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਉਨ੍ਹਾਂ ਨੇ ਪਟਿਆਲਾ 'ਚ ਕਾਲੀ ਮਾਤਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਵਰਨਣਯੋਗ ਹੈ ਕਿ ਸੰਜੀਵ ਅਰੋੜਾ ਸਾਬਕਾ ਰਾਜ ਸਭਾ ਮੈਂਬਰ ਹਨ, ਜਿਨ੍ਹਾਂ ਨੇ ਅਸਤੀਫਾ ਦੇ ਕੇ ਜ਼ਿਮਨੀ ਚੋਣ ਲੜੀ ਸੀ ਅਤੇ ਹੁਣ ਵਿਧਾਇਕ ਚੁਣੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਨ। ਇਸ ਲਈ ਹੁਣ ਆਮ ਆਦਮੀ ਪਾਰਟੀ ਨੇ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।



