ਸ਼੍ਰੀਨਗਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ 'ਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐੱਸ. ਆਈ. ਏ.) ਵੱਲੋਂ ਤਾਲਮੇਲ ਨਾਲ ਛਾਪੇਮਾਰੀ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੱਖਣੀ, ਉੱਤਰੀ ਅਤੇ ਮੱਧ ਕਸ਼ਮੀਰ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਜੋ ਅਜੇ ਵੀ ਜਾਰੀ ਹੈ।
ਪੁਲਿਸ ਸਟੇਸ਼ਨ ਸੀਆਈਕੇ/ਐਸਆਈਏ ਵਿਖੇ ਐਫਆਈਆਰ ਨੰਬਰ 01/2025 ਦੇ ਤਹਿਤ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਦੀ ਗ੍ਰਿਫਤਾਰੀ ਜਾਂ ਬਰਾਮਦਗੀ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹਿੱਸੇ ਵਜੋਂ ਐਸਆਈਏ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੇ ਕਿਹਾ ਹੈ ਕਿ ਖੋਜ ਪੂਰੀ ਹੋਣ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।



