ਸਾਂਬਾ (ਪਾਇਲ) : ਬੀਤੀ ਰਾਤ ਜੰਮੂ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਇਕ ਟਰੈਫਿਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।
ਮ੍ਰਿਤਕ ਦੀ ਪਛਾਣ ਰਾਹੁਲ ਸਿੰਘ ਵਾਸੀ ਬਦਨਈ ਨਾਦ ਵਜੋਂ ਹੋਈ ਹੈ। ਇਹ ਹਾਦਸਾ ਰਾਏ ਮੋੜ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਚੌਕੀ 'ਤੇ ਖੜ੍ਹੇ ਸਿਪਾਹੀ ਨੂੰ ਕੁਚਲ ਦਿੱਤਾ। ਟਰੱਕ ਦੀ ਲਪੇਟ 'ਚ ਆਉਣ ਨਾਲ ਰਾਹੁਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।



