ਸੰਤੋਖ ਸਿੰਘ ਚੌਧਰੀ ਨੇ ਦਰਬਾਰ ਸਹਿਬ ਵਿਖੇ ਮੱਥਾ ਟੇਕਿਆ

by

ਜਲੰਧਰ : ਜਲੰਧਰ ਲੋਕ ਸਭਾ ਸੀਟ ਤੋਂ ਜਿੱਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਸਿੰਘ ਚੌਧਰੀ ਨੇ ਐਤਵਾਰ ਨੂੰ ਇਥੇ ਦਰਬਾਰ ਸਹਿਬ ਵਿਖੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੇ ਨਾਲ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਚੌਧਰੀ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਚਰਨਜੀਤ ਸਿੰਘ ਅਟਵਾਲ ਨੂੰ 19,000 ਤੋਂ ਜ਼ਿਆਦਾ ਵੋਟਾਂ ਨਾਲ ਹਰਾ ਕੇ ਜਲੰਧਰ ਸੀਟ ਕਾਂਗਰਸ ਦੀ ਝੋਲੀ ਪਾਈ ਹੈ।ਬਾਅਦ 'ਚ ਸੰਤੋਖ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਪਰਫਾਰਮੈਂਸ ਕਾਫੀ ਵਧੀਆ ਹੈ। ਸੂਬੇ 'ਚੋਂ 8 ਸੀਟਾਂ ਜਿੱਤ ਕੇ ਬਾਕੀ ਸੂਬਿਆਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕੀਤਾ ਹੈ। 

ਪਾਰਟੀ ਹੁਣ ਅਗਲੀਆਂ ਚੋਣਾਂ ਵੱਲ ਧਿਆਨ ਦੇਵੇਗੀ ਤੇ ਮਜ਼ਬੂਤੀ ਨਾਲ ਅੱਗੇ ਵਧੇਗੀ। ਇਸ ਦੌਰਾਨ ਕੈਪਟਨ-ਸਿੱਧੂ ਵਿਚਕਾਰ ਤਣਾਅ ਬਾਰੇ ਚੌਧਰੀ ਨੇ ਕੁਝ ਬੋਲਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਸਿੱਧੂ ਦਾ ਮਾਮਲਾ ਪਾਰਟੀ ਹਾਈਕਮਾਨ ਦੇ ਕੋਲ ਹੈ। ਇਸ 'ਚ ਪਾਰਟੀ ਹੀ ਕੁਝ ਕਹਿ ਸਕਦੀ ਹੈ। ਮੇਰਾ ਬੋਲਣਾ ਅਧਿਕਾਰ ਖੇਤਰ ਤੋਂ ਬਾਹਰ ਹੈ।

More News

NRI Post
..
NRI Post
..
NRI Post
..