ਜਗਰਾਉਂ (ਪਾਇਲ): ਦੱਸ ਦਇਏ ਕਿ ਸ਼ਹਿਰ ਦੇ ਹਰੀ ਸਿੰਘ ਹਸਪਤਾਲ ਰੋਡ 'ਤੇ ਸ਼ੁੱਕਰਵਾਰ ਦੁਪਹਿਰ 3 ਵਜੇ ਦੇ ਕਰੀਬ ਪਿੰਡ ਗਿੱਦੜਵਿੰਡੀ ਦੇ 26 ਸਾਲਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦ ਕਿ ਇਸ ਕਤਲ ਕਾਂਡ ਵਿੱਚ ਇੱਕ ਨਵਾਂ ਮੋੜ ਆਇਆ ਹੈ। ਜੱਸੂ ਕੂਮ ਅਤੇ ਬਰਾੜ ਚੜਿਕ ਨਾਮ ਦੇ ਦੋ ਨੌਜਵਾਨਾਂ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਜਿਸ ਦੌਰਾਨ ਸੋਸ਼ਲ ਮੀਡੀਆ 'ਤੇ ਪੋਸਟ ਵਿੱਚ ਲਿਖਿਆ ਹੈ, "ਮੈਂ, ਜੱਸੂ ਕੂਮ ਅਤੇ ਮੇਰਾ ਭਰਾ, ਬਰਾੜ ਚੜਿਕ, ਜਗਰਾਉਂ ਵਿੱਚ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਦੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਇਹ ਕਤਲ ਨਿੱਜੀ ਰੰਜਿਸ਼ ਕਾਰਨ ਕੀਤਾ ਹੈ।" ਹਾਲਾਂਕਿ, ਇਸ ਪੋਸਟ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।



