1 ਜੂਨ ਤੋਂ ਖੁਲਣਗੇ ਹੇਮਕੁੰਟ ਸਾਹਿਬ ਦੇ ਕਵਾੜ, ਬਰਫ਼ ਹਟਾਉਣ ਦਾ ਕੰਮ ਜਾਰੀ

by mediateam

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਚਮੌਲੀ ਜ਼ਿਲ੍ਹੇ ਦੀਆਂ ਪਹਾੜੀਆਂ ਵਿੱਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ 1 ਜੂਨ ਤੋਂ ਖੋਲ੍ਹੇ ਜਾਣਗੇ।ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਲਈ ਭਾਰਤੀ ਫ਼ੌਜ ਦੀ ਟੀਮ ਵੱਲੋਂ ਬਰਫ਼ ਨੂੰ ਹਟਾ ਕੇ ਰਾਹ ਪੱਧਰਾ ਕਰਨ ਦਾ ਕੰਮ ਜਾਰੀ ਹੈ। 

ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਕਿਵਾੜ 1 ਜੂਨ ਤੋਂ ਖੋਲ੍ਹੇ ਜਾ ਰਹੇ ਹਨ।ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ 6 ਕਿਲੋਮੀਟਰ ਦੇ ਰਸਤੇ ਨੂੰ ਪਧਰਾ ਕਰਨ ਲਈ 'ਸੂਰਿਆ ਬੰਗਾਲ ਸੈਪਰਜ਼' ਦੀ ਟੀਮ 1 ਮਈ ਤੋਂ ਲੱਗੀ ਹੋਈ ਹੈ।ਸਿੱਖ ਧਰਮ ਵਿੱਚ ਇਹ ਮਾਨਤਾ ਹੈ ਕਿ ਸਿੱਖਾਂ ਦੇ 10ਵੇਂ ਗੁਰੂ 'ਗੁਰੂ ਗੋਬਿੰਦ ਸਿੰਘ' ਜੀ ਨੇ ਹੇਮਕੁੰਟ ਸਾਹਿਬ ਵਿਖੇ ਪਿਛਲੇ ਜਨਮ ਵਿੱਚ ਤਪੱਸਿਆ ਕੀਤੀ ਸੀ।

More News

NRI Post
..
NRI Post
..
NRI Post
..