ਨਵੀਂ ਦਿੱਲੀ (ਪਾਇਲ): ਤੁਹਾਨੂੰ ਦੱਸ ਦਇਏ ਕਿ ਬੀਤੀ ਰਾਤ ਲਾਲ ਕਿਲੇ ਨੇੜੇ ਹੋਏ ਧਮਾਕੇ ਨਾਲ ਪੂਰੀ ਦਿੱਲੀ ਹਿੱਲ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਸਾਰੇ ਸੀਨੀਅਰ ਅਧਿਕਾਰੀਆਂ ਨੂੰ ਅੱਜ ਸਵੇਰੇ 11 ਵਜੇ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ, ਆਈਬੀ ਡਾਇਰੈਕਟਰ, ਦਿੱਲੀ ਪੁਲਿਸ ਕਮਿਸ਼ਨਰ, ਐਨਆਈਏ ਦੇ ਡੀਜੀ ਸਮੇਤ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਬੈਠਕ ਦੀ ਪ੍ਰਧਾਨਗੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਡੀਜੀਪੀ ਵੀ ਇਸ ਮੀਟਿੰਗ ਵਿੱਚ ਭਾਗ ਲੈਣਗੇ।



