ਚੀਨ ਨੇ ਤੋੜੀ ਚੁੱਪੀ! ਦਿੱਲੀ ਧਮਾਕੇ ‘ਤੇ ਬੀਜਿੰਗ ਦਾ ਬਿਆਨ ਬਣਿਆ ਚਰਚਾ ਦਾ ਵਿਸ਼ਾ

by nripost

ਬ੍ਰਾਜ਼ੀਲ (ਪਾਇਲ): ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲੇ ਮੈਟਰੋ ਸਟੇਸ਼ਨ ਨੇੜੇ ਹੋਏ ਜ਼ਬਰਦਸਤ ਕਾਰ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ ਹੁਣ ਤੱਕ 123 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਧਮਾਕੇ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਆਸ-ਪਾਸ ਦੇ ਕਈ ਵਾਹਨਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਦੱਸ ਦਇਏ ਕਿ ਪੁਲਿਸ, ਐਨਐਸਜੀ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੀਨ ਨੇ ਵੀ ਇਸ ਦੁਖਦਾਈ ਘਟਨਾ 'ਤੇ ਤੁਰੰਤ ਪ੍ਰਤੀਕਿਰਿਆ ਦਿੱਤੀ, ਜਿਸਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਜਿਸ ਸੰਬੰਧ 'ਚ ਚੀਨ ਨੇ ਮੰਗਲਵਾਰ ਨੂੰ ਡੂੰਘਾ ਦੁੱਖ ਪ੍ਰਗਟ ਕੀਤਾ।

ਬੀਜਿੰਗ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਕਿਹਾ, "ਅਸੀਂ ਇਸ ਘਟਨਾ ਤੋਂ ਸਦਮੇ ਵਿੱਚ ਹਾਂ। ਅਸੀਂ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਾਡੀ ਦਿਲੋਂ ਹਮਦਰਦੀ ਹੈ ਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।” ਲਿਨ ਜਿਆਨ ਨੇ ਅੱਗੇ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ ਕਿਸੇ ਵੀ ਚੀਨੀ ਨਾਗਰਿਕ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੀਨ ਇਸ ਘਟਨਾ 'ਤੇ ਭਾਰਤ ਦੇ ਨਾਲ ਖੜ੍ਹਾ ਹੈ ਅਤੇ ਸ਼ਾਂਤੀ ਅਤੇ ਸੁਰੱਖਿਆ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਾ ਹੈ। ਇਸ ਤੋਂ ਪਹਿਲਾਂ ਜਾਪਾਨ, ਈਰਾਨ, ਅਰਜਨਟੀਨਾ ਅਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਵੀ ਦਿੱਲੀ ਧਮਾਕਿਆਂ 'ਤੇ ਦੁੱਖ ਪ੍ਰਗਟ ਕੀਤਾ ਸੀ ਅਤੇ ਭਾਰਤ ਨਾਲ ਇਕਜੁੱਟਤਾ ਦਿਖਾਈ ਸੀ।

ਚੀਨ ਦਾ ਇਹ ਬਿਆਨ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਚੀਨ ਭਾਰਤ 'ਚ ਵਾਪਰੇ ਹਾਦਸਿਆਂ 'ਤੇ ਲੰਬੇ ਸਮੇਂ ਤੱਕ ਚੁੱਪੀ ਧਾਰ ਲੈਂਦਾ ਹੈ ਅਤੇ ਕੁਝ ਦਿਨਾਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਾ ਹੈ। ਲੇਕਿਨ ਹਾਲ ਹੀ ਵਿੱਚ ਅਮਰੀਕਾ ਦੇ ਨਾਲ ਦਰਾਰ ਅਤੇ ਭਾਰਤ ਨਾਲ ਸਬੰਧਾਂ ਵਿੱਚ ਸੁਧਾਰ ਦੇ ਚੱਲਦੇ ਚੀਨ ਦੇ ਇਸ ਬਿਆਨ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਧਮਾਕਾ ਇਕ ਖੜੀ ਕਾਰ 'ਚ ਹੋਇਆ, ਜਿਸ 'ਚ ਸੰਭਾਵੀ ਤੌਰ 'ਤੇ ਵਿਸਫੋਟਕ ਸਮੱਗਰੀ ਰੱਖੀ ਗਈ ਸੀ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕਾਰ ਵਿਚ ਧਮਾਕਾ ਕਿਵੇਂ ਹੋਇਆ, ਕਿ ਇਹ ਅੱਤਵਾਦੀ ਸਾਜ਼ਿਸ਼ ਸੀ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਸੁਰੱਖਿਆ ਏਜੰਸੀਆਂ ਨੇ ਲਾਲ ਕਿਲੇ ਅਤੇ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਹੈ, ਜਦਕਿ ਫੋਰੈਂਸਿਕ ਮਾਹਿਰ ਧਮਾਕੇ ਦੇ ਨਮੂਨੇ ਇਕੱਠੇ ਕਰ ਕੇ ਜਾਂਚ ਕਰ ਰਹੇ ਹਨ।

More News

NRI Post
..
NRI Post
..
NRI Post
..