Punjab: ਸਿੱਖਿਆ ਦੀ ਉਡਾਣ: ਫਿਨਲੈਂਡ ਵੱਲ ਰਵਾਨਾ ਹੋਇਆ ਅਧਿਆਪਕਾਂ ਦਾ ਤੀਜਾ ਦਲ

by nripost

ਚੰਡੀਗੜ੍ਹ (ਨੇਹਾ): ਪੰਜਾਬ ਸਰਕਾਰ ਵੱਲੋਂ ਅੱਜ ਸਰਕਾਰੀ ਅਧਿਆਪਕਾਂ ਦਾ ਤੀਜਾ ਬੈਚ ਫਿਨਲੈਂਡ ਲਈ ਰਵਾਨਾ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੋਂ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਈ। ਇਨ੍ਹਾਂ ਅਧਿਆਪਕਾਂ ਨੂੰ ਦੋ ਹਫ਼ਤੇ ਫਿਨਲੈਂਡ ਵਿੱਚ ਸਿਖਲਾਈ ਮਿਲੇਗੀ ਅਤੇ ਇਹ ਬੈਚ 29 ਨਵੰਬਰ ਨੂੰ ਵਿਦੇਸ਼ ਤੋਂ ਵਾਪਸ ਪਰਤੇਗਾ। ਇਸੇ ਦੌਰਾਨ ਆਈ ਆਈ ਐੱਮ ਅਹਿਮਦਾਬਾਦ ਵਿਚ ਸਿਖਲਾਈ ਲੈਣ ਉਪਰੰਤ ਮੁੱਖ ਅਧਿਆਪਕਾਂ ਦਾ ਇੱਕ ਬੈਚ ਅੱਜ ਪੰਜਾਬ ਵਾਪਸ ਵੀ ਪਰਤ ਰਿਹਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਦੀ ਵਿਦੇਸ਼ ਸਿਖਲਾਈ ਲਈ ਮੈਰਿਟ ਦੇ ਆਧਾਰ ’ਤੇ ਚੋਣ ਕੀਤੀ ਗਈ ਹੈ ਅਤੇ ਹੁਣ ਤੱਕ 500 ਅਧਿਆਪਕ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਬੈਂਸ ਨੇ ਦੱਸਿਆ ਕਿ ਅਗਲੇ ਪੜਾਅ ’ਤੇ ਪ੍ਰਿੰਸੀਪਲਾਂ ਦਾ ਇੱਕ ਹੋਰ ਬੈਚ ਵਿਦੇਸ਼ ਸਿਖਲਾਈ ਲਈ ਭੇਜਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਵਿਦੇਸ਼ ਵਿਚੋਂ ਸਿਖਲਾਈ ਦਾ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਅੱਵਲ ਆਉਣ ਲੱਗੇ ਹਨ।

ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚੇਰੀ ਪੜ੍ਹਾਈ ਦੇ ਦਾਖਲਾ ਟੈਸਟਾਂ ’ਚ ਅੱਗੇ ਆਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਵੀ ਅਧਿਆਪਕ ਸਿਖਲਾਈ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਵਿਦੇਸ਼ ਸਿਖਲਾਈ ਦੀ ਬਦੌਲਤ ਸਰਕਾਰੀ ਸਕੂਲਾਂ ’ਚ ਨਿਖਾਰ ਵੀ ਆਉਣਾ ਸ਼ੁਰੂ ਹੋਇਆ ਹੈ।

More News

NRI Post
..
NRI Post
..
NRI Post
..