ਨਵੀਂ ਦਿੱਲੀ (ਪਾਇਲ): ਤੁਹਾਨੂੰ ਦੱਸ ਦਇਏ ਕਿ ਭਾਰਤੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਵੱਡਾ ਐਲਾਨ ਕੀਤਾ ਹੈ। ਕੰਪਨੀ ਫਰਵਰੀ 2026 ਤੋਂ ਚੀਨ ਦੇ ਪ੍ਰਮੁੱਖ ਸ਼ਹਿਰ ਸ਼ੰਘਾਈ ਲਈ ਆਪਣੀਆਂ ਨਾਨ-ਸਟਾਪ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ। ਇਸ ਕਦਮ ਨਾਲ ਭਾਰਤ ਅਤੇ ਚੀਨ ਦਰਮਿਆਨ ਹਵਾਈ ਸੰਪਰਕ ਵਿੱਚ ਸੁਧਾਰ ਹੋਵੇਗਾ, ਜੋ ਲੰਬੇ ਸਮੇਂ ਤੋਂ ਵਿਘਨ ਪਿਆ ਸੀ।
ਏਅਰ ਇੰਡੀਆ ਦੇ ਇਸ ਫੈਸਲੇ ਨੂੰ ਭਾਰਤ ਅਤੇ ਚੀਨ ਵਿਚਾਲੇ ਵਧਦੇ ਵਪਾਰ ਅਤੇ ਯਾਤਰਾ ਸਬੰਧਾਂ ਦੇ ਮੱਦੇਨਜ਼ਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਨ੍ਹਾਂ ਨਾਨ-ਸਟਾਪ ਫਲਾਈਟਾਂ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਦੇ ਸਮੇਂ ਦੀ ਬਚਤ ਹੋਵੇਗੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਫਰ ਕਰਨਾ ਕਾਫੀ ਆਸਾਨ ਹੋ ਜਾਵੇਗਾ।
