Punjab: ਗੁਰਦੁਆਰੇ ਦੀ ਯਾਤਰਾ ਬਣੀ ਕਾਲ: ਮਾਂ-ਧੀ ਨਾਲ ਦਿਲ ਦਹਿਲਾ ਦੇਣ ਵਾਲੀ ਘਟਨਾ!

by nripost

ਸਮਰਾਲਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਬਰਧਾਲਾਂ ਨੇੜੇ ਸਕੂਟਰ ਤੇ ਸਵਾਰ ਮਾਂ-ਧੀ ਨੂੰ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਾਂ ਦੀ ਮੌਤ ਹੋ ਗਈ ਅਤੇ 9 ਸਾਲ ਦੀ ਬੱਚੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਰਾਜਮੀਤ ਕੌਰ (32) ਵਾਸੀ ਕਰਤਾਰ ਨਗਰ ਖੰਨਾ ਅਤੇ ਜ਼ਖਮੀ ਦੀ ਪਛਾਣ ਸ੍ਰਿਸ਼ਟੀ ਕੌਰ (9) ਵਜੋਂ ਹੋਈ ਹੈ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਨੂੰ ਟੱਕਰ ਮਾਰਨ ਤੋਂ ਬਾਅਦ ਟਿੱਪਰ ਮਾਂ-ਧੀ ਦੇ ਉਪਰੋਂ ਲੰਘ ਗਿਆ। ਜਿਸ ਕਰਕੇ ਕਾਰਨ ਰਾਜਮੀਤ ਕੌਰ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ ਅਤੇ ਲੜਕੀ ਦੀਆਂ ਲੱਤਾਂ ਟੁੱਟ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬਰਧਾਲਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਿਸ ਸੰਬੰਧ 'ਚ ਰਿਸ਼ਤੇਦਾਰ ਦਿਲਜੀਤ ਸਿੰਘ ਨੇ ਦੱਸਿਆ ਕਿ ਸੰਕ੍ਰਾਂਤੀ ਮੌਕੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ (ਕਟਾਣਾ ਸਾਹਿਬ) ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸਕੂਟੀ 'ਤੇ ਕਰਤਾਰ ਨਗਰ ਖੰਨਾ ਸਥਿਤ ਆਪਣੇ ਘਰ ਜਾ ਰਹੇ ਸੀ। ਜਦੋਂ ਸਕੂਟੀ ਬਰਧਾਲਾਂ ਨੇੜੇ ਪੁੱਜੀ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸਕੂਟਰ ਬੇਕਾਬੂ ਹੋ ਗਿਆ ਅਤੇ ਟਿੱਪਰ ਚਾਲਕ ਨੇ ਤੇਜ਼ ਰਫਤਾਰ ਟਿੱਪਰ ਨਾਲ ਸਕੂਟਰ ਸਵਾਰ ਮਾਂ-ਧੀ ਨੂੰ ਕੁਚਲ ਦਿੱਤਾ। ਜਿਸ ਦੌਰਾਨ ਸਕੂਟੀ ਚਾਲਕ ਰਾਜਮੀਤ ਕੌਰ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸ ਦਇਏ ਕਿ ਜ਼ਖਮੀ ਨੌਂ ਸਾਲਾ ਬੱਚੀ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਲੜਕੀ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਅਤੇ ਉਸ ਨੂੰ ਸਿਵਲ ਹਸਪਤਾਲ ਖੰਨਾ ਲਿਜਾਇਆ ਗਿਆ, ਜਿੱਥੇ ਲੜਕੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਸੈਕਟਰ-32 ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਬਰਧਾਲਾਂ ਚੌਕੀ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਜਲਦੀ ਹੀ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਵੇਗੀ।

More News

NRI Post
..
NRI Post
..
NRI Post
..