ਜੰਮੂ (ਪਾਇਲ): ਜੰਮੂ-ਕਸ਼ਮੀਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵਿੱਤ ਵਿਭਾਗ 'ਚ ਵੱਡਾ ਫੇਰਬਦਲ ਕਰਦੇ ਹੋਏ 90 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਵਿੱਤ ਵਿਭਾਗ ਦੇ ਕਮਿਸ਼ਨਰ ਸਕੱਤਰ ਸੰਤੋਸ਼ ਡੀ.ਵੈਦਿਆ ਵੱਲੋਂ ਜਾਰੀ ਹੁਕਮਾਂ ਤਹਿਤ ਵਿੱਤ ਵਿਭਾਗ ਦੇ ਤਬਾਦਲੇ ਕੀਤੇ ਗਏ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੁਝ ਹੋਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ।
ਦੱਸ ਦਇਏ ਕਿ ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ ਡਾਇਰੈਕਟਰ ਵਿੱਤ, ਵਿੱਤੀ ਸਲਾਹਕਾਰ, ਡਿਪਟੀ ਡਾਇਰੈਕਟਰ, ਖਜ਼ਾਨਾ ਅਫਸਰ, ਮੁੱਖ ਲੇਖਾ ਅਫਸਰ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਸੰਬੰਧ 'ਚ ਅਧਿਕਾਰੀਆਂ ਨੂੰ ਨਵੀਂ ਥਾਂ 'ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੰਮਕਾਜ ਪ੍ਰਭਾਵਿਤ ਨਾ ਹੋਵੇ।



