ਪਟਨਾ (ਪਾਇਲ): ਬਿਹਾਰ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਹਾਜ਼ਰੀ ਨੂੰ ਲੈ ਕੇ ਸਿੱਖਿਆ ਵਿਭਾਗ ਹੁਣ ਪੂਰੀ ਤਰ੍ਹਾਂ ਐਕਸ਼ਨ ਮੋਡ 'ਚ ਹੈ। ਹੁਣ ਸਿੱਖਿਆ ਵਿਭਾਗ ਅਧਿਆਪਕਾਂ ਦੀ ਰੈਗੂਲਰ ਹਾਜ਼ਰੀ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਆਪਕ ਈ-ਸਿੱਖਿਆ ਕੋਸ਼ ਪੋਰਟਲ 'ਤੇ ਧੋਖੇ ਨਾਲ ਆਪਣੀ ਹਾਜ਼ਰੀ ਦਰਜ ਕਰਦਾ ਹੈ ਤਾਂ ਉਸ ਅਧਿਆਪਕ ਦੇ ਨਾਲ-ਨਾਲ ਸਬੰਧਤ ਸਕੂਲ ਦੇ ਮੁੱਖ ਅਧਿਆਪਕ ਨੂੰ ਵੀ ਸਜ਼ਾ ਦਿੱਤੀ ਜਾ ਸਕਦੀ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਵੀ ‘ਮੁਕਤ’ ਕੀਤਾ ਜਾਵੇਗਾ।
ਦਰਅਸਲ, ਬਿਹਾਰ ਵਿੱਚ ਫਰਜ਼ੀ ਹਾਜ਼ਰੀ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ ਰੁਖ਼ ਅਪਣਾ ਰਿਹਾ ਹੈ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਦਸੰਬਰ ਮਹੀਨੇ ਵਿੱਚ ਜ਼ਿਲ੍ਹਾ ਪੱਧਰ ’ਤੇ ਗਠਿਤ ਮੋਨੀਟਰਿੰਗ ਸੈੱਲ ਅਧਿਆਪਕਾਂ ਦੀ ਹਾਜ਼ਰੀ ’ਤੇ ਤਿੱਖੀ ਨਜ਼ਰ ਰੱਖੇਗਾ। ਜੇਕਰ ਬਿਨਾਂ ਅਗਾਊਂ ਸੂਚਨਾ ਦਿੱਤੇ ਛੁੱਟੀ ਲਈ ਜਾਂਦੀ ਹੈ, ਤਾਂ ਸਪੱਸ਼ਟੀਕਰਨ ਦੇਣਾ ਪਵੇਗਾ ਅਤੇ ਉਸ ਦਿਨ ਦੀ ਤਨਖਾਹ ਵੀ ਕੱਟ ਲਈ ਜਾਵੇਗੀ। ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਸਮੂਹ ਬੀਈਓਜ਼ ਨੂੰ ਪੱਤਰ ਜਾਰੀ ਕਰਕੇ ਅਧਿਆਪਕਾਂ ਦੀ ਹਾਜ਼ਰੀ ’ਤੇ ਸਖ਼ਤ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ।



